ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ ਦੌਰਾਨ ਲੋਕਾਂ ਦੀ ਬਾਂਹ ਫੜਨ 'ਚ ਕੇਂਦਰ ਸਰਕਾਰ ਨਾਕਾਮ: ਰਾਣਾ ਸੋਢੀ

ਕੇਂਦਰ ਸਰਕਾਰ ਤੋਂ ਆਮਦਨ ਕਰ ਦੇ ਘੇਰੇ ਤੋਂ ਬਾਹਰ ਵਾਲੇ ਪਰਿਵਾਰਾਂ ਲਈ 7500 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ਕੀਤੀ ਮੰਗ

ਦੇਸ਼ ਦੀ ਆਰਥਿਕ ਹਾਲਤ ਡਾਵਾਂਡੋਲ, ਲੋਕ ਸੜਕਾਂ ਉੱਤੇ ਰੁਲਣ ਲਈ ਮਜਬੂਰ, ਕਾਂਗਰਸ ਪਾਰਟੀ ਦੇਸ਼ ਵਿਆਪੀ ਅੰਦੋਲਨ ਵਿੱਢੇਗੀ

ਕੋਵਿਡ-19 ਕਾਰਨ ਲੱਗੇ ਲੌਕਡਾਊਨ ਕਾਰਨ ਲੋਕਾਂ ਦੀ ਆਰਥਿਕ ਤੇ ਸਰੀਰਕ ਦੁਰਗਤ ਦੇ ਮੁੱਦੇ ਉੱਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਅਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗ ਕੀਤੀ ਹੈ ਕਿ ਆਮਦਨ ਕਰ ਦੇ ਘੇਰੇ ਤੋਂ ਬਾਹਰ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 7500 ਰੁਪਏ ਪ੍ਰਤੀ ਮਹੀਨਾ ਛੇ ਮਹੀਨੇ ਲਈ ਜਮ੍ਹਾਂ ਕਰਵਾਏ ਜਾਣ ਤਾਂ ਕਿ ਸਾਰੇ ਪਰਿਵਾਰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪਰਿਵਾਰਾਂ ਨੂੰ ਫੌਰੀ 10 ਹਜ਼ਾਰ ਰੁਪਏ ਦੀ ਰਾਸ਼ੀ ਗੁਜ਼ਾਰੇ ਲਈ ਫੌਰੀ ਦਿੱਤੀ ਜਾਵੇ।

 

ਇੱਥੇ ਆਪਣੇ ਸਰਕਾਰੀ ਨਿਵਾਸ ਤੋਂ ਅੱਜ ਫੇਸਬੁੱਕ ਪੇਜ ਉੱਤੇ ਲਾਈਵ ਹੋ ਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਮਹਾਂਮਾਰੀ ਨੂੰ ਰੋਕਣ ਲਈ ਲਾਗੂ ਕੀਤੀ ਤਾਲਾਬੰਦੀ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਬਿਲਕੁੱਲ ਨਾਕਾਮ ਰਹੀ ਹੈ, ਜਦੋਂ ਕਿ ਦੇਸ਼ ਭਰ ਵਿੱਚ ਸਾਰੇ ਵਰਗਾਂ ਦਾ ਬੁਰਾ ਹਾਲ ਹੋਇਆ ਪਿਆ ਹੈ।

 


ਉਨ੍ਹਾਂ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਸ਼ੁਰੂ ਹੋਣ ਤੋਂ ਬਾਅਦ ਛੋਟੇ ਪੈਮਾਨੇ ਦੇ ਕਾਰੋਬਾਰੀਆਂ ਜਿਵੇਂ ਕਿ ਰਿਕਸ਼ਾ ਚਾਲਕਾਂ, ਰੇਹੜੀਆਂ ਫੜੀਆਂ ਵਾਲਿਆਂ, ਹਜ਼ਾਮਤ ਦੀਆਂ ਦੁਕਾਨਾਂ ਕਰਨ ਵਾਲਿਆਂ ਅਤੇ ਦਿਹਾੜੀਦਾਰਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਨੂੰ ਵੀ ਫੌਰੀ ਵਿੱਤੀ ਸਹਾਇਤਾ ਦੇਣ ਦੀ ਲੋੜ ਹੈ।

 

ਰਾਣਾ ਸੋਢੀ ਨੇ ਚੇਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਇਸ ਸੰਵੇਦਨਸ਼ੀਲ ਮੁੱਦੇ ਵੱਲ ਤੁਰਤ ਕੋਈ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਦੇਸ਼ ਵਿਆਪੀ ਅੰਦੋਲਨ ਵਿੱਢੇਗੀ ਅਤੇ ਸਰਕਾਰ ਨੂੰ ਲੋਕਾਂ ਦੀ ਮਦਦ ਕਰਨ ਲਈ ਮਜਬੂਰ ਕਰ ਦੇਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre government fails to provide assistance to people during lockdown: Rana Sodhi