ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਸਰਕਾਰ ਕਰ ਰਹੀ ਹੈ ਪੰਜਾਬ ਨਾਲ ਭੇਦਭਾਵ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਕਰ ਰਹੀ ਹੈ ਪੰਜਾਬ ਨਾਲ ਭੇਦਭਾਵ: ਕੈਪਟਨ ਅਮਰਿੰਦਰ ਸਿੰਘ

ਕੋਰੋਨਾ ਵਾਇਰਸ ਦੀ ਮਹਾਮਾਰੀ ਵਿਰੁੱਧ ਦੇਸ਼ ਦੇ ਹਰ ਹਿੱਸੇ ਵਿੱਚ ਜੰਗ ਲੜੀ ਜਾ ਰਹੀ ਹੈ। ਇਸ ਜੰਗ ’ਚ ਗ਼ੈਰ–ਭਾਜਪਾ ਸਰਕਾਰਾਂ ਵਾਲੇ ਰਾਜਾਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਭੇਦਭਾਵ ਕਰ ਰਹੀ ਹੈ। ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਸਾਰੇ ਲੋਕਾਂ ਨੂੰ ਘਰਾਂ ਦੀ ਛੱਤ ਉੱਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਹੈ।

 

 

1 ਮਈ ਦੇ ਦਿਨ ਕਾਂਗਰਸ ਨੇ ਇੱਥੇ ਹਰੇਕ ਨੂੰ ਕੇਂਦਰ ਦਾ ਵਿਰੋਧ ਪ੍ਰਗਟਾਉਣ ਲਈ ਇਹ ਅਪੀਲ ਕੀਤੀ ਹੈ।

 

 

ਪੰਜਾਬ ਕਾਂਗਰਸ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਵੱਲੋਂ ਲਗਾਤਾਰ ਪੰਜਾਬ ਤੇ ਹੋਰ ਗ਼ੈਰ–ਭਾਜਪਾ ਸਰਕਾਰਾਂ ਵਾਲੇ ਸੂਬਿਆਂ ਨਾਲ ਸੌਤੇਲਾ ਵਿਵਹਾਰ ਕੀਤਾ ਜਾ ਰਿਹਾ ਹੈ।

 

 

ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਮਸਲੇ ਉੱਤੇ ਸਾਰੇ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਪ੍ਰਸਤਾਵ ਰੱਖਿਆ। ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਇਹ ਪ੍ਰਸਤਾਵ ਪਾਸ ਹੋਇਆ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਲੌਕਡਾਊਨ ਤੇ ਕਰਫ਼ਿਊ ਕਾਰਨ 3,360 ਕਰੋੜ ਰੁਪਏ ਦੀ ਮਾਸਿਕ ਆਮਦਨ ਦਾ ਘਾਟਾ ਝੱਲਣਾ ਪੈ ਰਿਹਾ ਹੈ। ਅਨੁਮਾਨ ਹੈ ਕਿ ਜਦੋਂ ਤੱਕ ਲੌਕਡਾਊਨ ਤੇ ਕਰਫ਼ਿਊ ਖ਼ਤਮ ਹੋਵੇਗਾ, ਤਦ ਤੱਕ ਪੰਜਾਬ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਲਗਭਗ 50,000 ਕਰੋੜ ਰੁਪਏ ਦੀ ਆਮਦਨ ਦਾ ਨੁਕਸਾਨ ਹੋ ਚੁੱਕਾ ਹੋਵੇਗਾ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਬਾਵਜੂਦ ਕੇਂਦਰ ਵੱਲੋਂ ਹਾਲੇ ਤੱਕ ਸੂਬੇ ਲਈ ਮਦਦ ਦੀ ਕੋਈ ਵੀ ਪਹਿਲ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨੇ ਤਿਰੰਗਾ ਲਹਿਰਾ ਕੇ ਕਿਸਾਨਾਂ ਤੇ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੇ ਮੋਹਰੀ ਜੋਧੇ ਕਰਮਚਾਰੀਆਂ ਨਾਲ ਵੀ ਇਸ ਮੁਹਿੰਮ ਨੂੰ ਜੋੜਿਆ ਹੈ।

 

 

ਇੱਥੇ ਵਰਨਣਯੋਗ ਹੈ ਕਿ ਸਿਰਫ਼ ਪੰਜਾਬ ਹੀ ਨਹੀਂ, ਕਾਂਗਰਸ ਦੀਆਂ ਸਰਕਾਰਾਂ ਵੰਲੋਂ ਹੋਰ ਰਾਜਾਂ ਨੇ ਇਹੋ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਮਦਦ ਨਹੀਂ ਮਿਲੀ।

 

 

ਰਾਜਸਥਾਨ, ਛੱਤੀਸਗੜ੍ਹ, ਪੰਜਾਬ, ਮਹਾਰਾਸ਼ਟਰ ਦਾ ਕਹਿਣਾ ਹੈ ਕਿ ਬਿਨਾ ਕੇਂਦਰ ਸਰਕਾਰ ਦੀ ਆਰਥਿਕ ਮਦਦ ਦੇ ਇਹ ਜੰਗ ਜਿੱਤਣਾ ਔਖਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre Government is prejudice towards Punjab says Captain Amrinder Singh