ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਸਰਕਾਰ ਨੂੰ ਨਵੇਂ ਨਾਗਰਿਕਤਾ ਕਾਨੂੰਨ 'ਚ ਮੁਸਲਮਾਨਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ : ਸੁਖਬੀਰ ਬਾਦਲ

ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿੱਚਰਵਾਰ ਨੂੰ ਕੇਂਦਰ ਨੂੰ ਨਵੇਂ ਨਾਗਰਿਕਤਾ ਕਾਨੂੰਨ 'ਚ ਬਦਲਾਵ ਕਰ ਕੇ ਮੁਲਸਮਾਨਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਸੰਸਦ ਵਿਚ ਵੀ ਇਹੀ ਮੰਗ ਕੀਤੀ ਸੀ ਕਿ ਗੁਰੂ ਸਾਹਿਬਾਨ ਦੇ ਸੰਦੇਸ਼ ਅਨੁਸਾਰ ਅਸੀਂ ਸਾਰੇ ਇਕ ਅਕਾਲ ਪੁਰਖ ਦੀ ਸੰਤਾਨ ਹਾਂ। ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ।
 

ਸੁਖਬੀਰ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਪਾਸ ਹੋਏ ਐਕਟ ਵਿਚ ਫਿਰ ਸੋਧ ਕੀਤੀ ਜਾਵੇ ਅਤੇ ਮੁਸਲਮਾਨਾਂ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇ। ਧਰਮ ਦੇ ਆਧਾਰ 'ਤੇ ਕਿਸੇ ਨੂੰ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਸੁਖਬੀਰ ਨੇ ਕਿਹਾ, "ਸਾਡੇ ਦੇਸ਼ 'ਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਇਹ ਸਾਡੀ ਤਾਕਤ ਹੈ ਕਿ ਉਹ ਇੱਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ। ਕਿਉਂ ਉਨ੍ਹਾਂ ਨੂੰ (ਮੁਸਲਮਾਨਾਂ)  ਵੱਖ ਕੀਤਾ ਜਾਵੇ। ਮੇਰੇ ਨਿੱਜੀ ਤੌਰ 'ਤੇ ਮੰਨਣਾ ਹੈ ਕਿ ਭਾਰਤ ਸਰਕਾਰ ਨੂੰ ਮੁਸਲਮਾਨਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਧਰਮ ਦੇ ਆਧਾਰ 'ਤੇ ਕਿਸੇ ਨੂੰ ਬਾਹਰ ਨਹੀਂ ਰੱਖਿਆ ਜਾਣਾ ਚਾਹੀਦਾ।"
 

ਸੁਖਦੇਵ ਸਿੰਘ ਢੀਂਡਸਾ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦਾ ਰਸਤਾ ਆਪ ਚੁਣਿਆ ਹੈ। ਢੀਂਡਸਾ ਉਨ੍ਹਾਂ ਦੇ ਪਿਤਾ ਸਮਾਨ ਹਨ ਤੇ ਉਹ ਉਨ੍ਹਾਂ ਦੇ ਫੈਸਲਿਆਂ ਬਾਰੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਦਾਅਵਾ ਕੀਤਾ ਕਿ ਪਰਮਿੰਦਰ ਸਿੰਘ ਢੀਂਡਸਾ ਨੇ ਖੁਦ ਫੋਨ ਕਰ ਕੇ ਉਨ੍ਹਾਂ ਤੋਂ ਮੁੰਬਈ ਜਾਣ ਦੀ ਪ੍ਰਵਾਨਗੀ ਲਈ ਸੀ ਅਤੇ ਉਹ ਇਸ ਬਾਰੇ ਦਾਅਵੇਦਾਰੀਆਂ ਵਿਚ ਨਹੀਂ ਪੈਣਾ ਚਾਹੁੰਦੇ। ਉਨ੍ਹਾਂ ਦੁਹਰਾਇਆ ਕਿ ਅਕਾਲੀ ਦਲ ਵਿਚੋਂ ਭਾਵੇਂ ਸੁਖਬੀਰ ਬਾਦਲ ਸਮੇਤ ਕੋਈ ਵੀ ਚਲਾ ਜਾਵੇ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪੈਂਦਾ।
 

ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਦੇ ਨਾਲ ਹਨ ਅਤੇ ਅਗਲੀ ਵਾਰ ਸਰਕਾਰ ਅਕਾਲੀ ਦਲ ਦੀ ਹੀ ਬਣੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre govt Should Include Muslims in New Citizenship Act says SAD president Sukhbir Singh Badal