ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਾਲ਼ੀ ਸਾੜਨ ਦੇ ਮੁੱਦੇ `ਤੇ ਕੇਂਦਰ ਸਰਕਾਰ ਪੰਜਾਬ ਸਰਕਾਰ ਤੋਂ ਨਾਖ਼ੁਸ਼

ਪਰਾਲ਼ੀ ਸਾੜਨ ਦੇ ਮੁੱਦੇ `ਤੇ ਕੇਂਦਰ ਸਰਕਾਰ ਪੰਜਾਬ ਸਰਕਾਰ ਤੋਂ ਨਾਖ਼ੁਸ਼

ਕੇਂਦਰੀ ਵਾਤਾਵਰਨ ਤੇ ਵਾਤਾਵਰਣਕ ਤਬਦੀਲੀ ਨਾਲ ਸਬੰਧਤ ਮਾਮਲਿਆਂ ਬਾਰੇ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਸੂਬਿਆਂ `ਚ ਝੋਨੇ ਦੀ ਪਰਾਲ਼ੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਹੋਰ ਜਿ਼ਆਦਾ ਕਮੀ ਲਿਆਉਣ ਕਿ ਪਿਛਲੇ ਸਾਲ ਦੇ ਮੁਕਾਬਲੇ ਅਜਿਹੀਆਂ ਘਟਨਾਵਾਂ ਵਿੱਚ ਸਿਰਫ਼ 30 ਫ਼ੀ ਸਦੀ ਕਮੀ ਦਰਜ ਕੀਤੀ ਗਈ ਹੈ ਅਤੇ ਅੱਜ ਕੇਂਦਰੀ ਮੰਤਰੀ ਨੇ ਇਸ ‘ਥੋੜ੍ਹੀ` ਕਮੀ `ਤੇ ਨਾਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।


ਸ੍ਰੀ ਹਰਸ਼ ਵਰਧਨ ਨੇ ਅੱਜ ਵੀਰਵਾਰ ਨੂੰ ਵਾਯੂ ਪ੍ਰਦੂਸ਼ਣ ਬਾਰੇ ਇੱਕ ਸਮੀਖਿਆ ਮੀਟਿੰਗ ਕੀਤੀ। ਹੁਣ ਤੱਕ ਦੇ ਅੰਕੜਿਆਂ ਦੇ ਆਧਾਰ `ਤੇ ਡਾ. ਹਰਸ਼ ਵਰਧਨ ਨੇ ਕਿਹਾ ਕਿ ਝੋਨੇ ਦੀ ਪਰਾਲ਼ੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਕਮੀ ਦੇ ਪੱਧਰ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਕਿਹਾਹ ਕਿ 1,000 ਕਰੋੜ ਰੁਪਏ ਦੀ ਸਹਾਇਤਾ ਵਿੱਚ 591 ਕਰੋੜ ਰੁਪਏ ਦੀ ਮਾਲੀ ਇਮਦਾਦ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।


ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਤੇ ਆਲੇ-ਦੁਆਲੇ ਦੇ ਇਲਾਕਿਆਂ `ਚ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ, ਜੋ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਵਾਯੂ ਪ੍ਰਦੂਸ਼ਣ ਘਟਾਉਣ ਲਈ ਵੱਖੋ-ਵੱਖਰੇ ਕਦਮ ਚੁੱਕੇ ਜਾ ਰਹੇ ਹਨ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre is not happy at Pb Govt for Stubble burning