ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝੋਨੇ ਦੀ ਖ਼ਰੀਦ ਲਈ ਕੇਂਦਰ ਵੱਲੋਂ ਪੰਜਾਬ ਨੂੰ 29,695.40 ਕਰੋੜ ਦੀ CCL ਜਾਰੀ

ਝੋਨੇ ਦੀ ਖ਼ਰੀਦ ਲਈ ਕੇਂਦਰ ਵੱਲੋਂ ਪੰਜਾਬ ਨੂੰ 29,695.40 ਕਰੋੜ ਦੀ CCL ਜਾਰੀ

ਰਿਜਰਵ ਬੈਂਕ ਆਫ਼ ਇੰਡੀਆ ਵੱਲੋਂ ਅÎਧਿਕਾਰਤ ਕਰਨ ਉਪਰੰਤ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਖਰੀਫ ਮਾਰਕਿਟਿੰਗ ਸੀਜ਼ਨ 2018-19 ਲਈ 29,695.40 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ. - CCL) ਜਾਰੀ ਕਰ ਦਿੱਤੀ ਗਈ ਹੈ ਅਤੇ ਸੋਮਵਾਰ ਤੋਂ ਆੜਤੀਆ/ਕਿਸਾਨਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵਗੀ। ਇਹ ਜਾਣਕਾਰੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦਿੱਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਹੁਣ ਤੱਕ 570.41 ਕਰੋੜ ਰੁਪਏ ਦੀਆਂ ਪੇਮੈਂਟ ਐਡਵਾਇਜ਼ਜ਼ ਜਨਰੇਟ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ/ਆੜਤੀਆਂ ਤੋਂ ਖਰੀਦੀ ਫ਼ਸਲ ਦੇ ਇਵਜ਼ ਵਿੱਚ ਕਿਸਾਨਾਂ/ਆੜਤੀਆਂ ਦੇ ਖਾਤੇ ਵਿੱਚ ਇਸ ਰਾਸ਼ੀ ਦੀ ਟਰਾਂਸਫਰ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 12 ਅਕਤੂਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 691781 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 691781 ਮੀਟ੍ਰਿਕ ਟਨ ਝੋਨੇ ਵਿੱਚੋਂ 665607 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 26174 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਖਰੀਦ ਪ੍ਰਕਿਰਿਆ ਦੇ ਏਜੰਸੀ ਵਾਈਜ਼ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 207263 ਟਨ, ਮਾਰਕਫੈੱਡ ਵੱਲੋਂ 170426 ਟਨ ਅਤੇ ਪਨਸਪ ਵੱਲੋਂ 139962 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 63450 ਮੀਟ੍ਰਿਕ ਟਨ ਅਤੇ 76212 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 8294 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre sanctions Rs 29695 Crore CCL for Punjab