ਅਗਲੀ ਕਹਾਣੀ

ਕਣਕ ਦੇ ਭਾਅ ’ਚ ਕਟੌਤੀ ਨਾ ਕਰੇ ਕੇਂਦਰ: ਕੈਪਟਨ ਅਮਰਿੰਦਰ ਸਿੰਘ

ਕਣਕ ਦੇ ਭਾਅ ’ਚ ਕਟੌਤੀ ਨਾ ਕਰੇ ਕੇਂਦਰ: ਕੈਪਟਨ ਅਮਰਿੰਦਰ ਸਿੰਘ

ਬੇ-ਮੌਸਮੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਨਾਲ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕੇ ਕਿਸਾਨਾਂ ਨੂੰ ਦੋਹਰੀ ਮਾਰ ਪੈਣ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਖਰੀਦ ਮਾਪਦੰਡਾਂ ' ਢਿਲ ਦੇ ਆਧਾਰ 'ਤੇ ਕਣਕ ਦੀ ਖਰੀਦ ਦੇ ਘੱਟੋ-ਘੱਟ ਸਮਰੱਥਨ ਮੁੱਲ 'ਤੇ ਕੀਮਤ ਕਟੌਤੀ ਕਰਨ ਦੇ ਕੇਂਦਰ ਸਰਕਾਰ ਵੱਲੋਂ ਲਏ ਫੈਸਲੇ ਨੂੰ ਤੁਰੰਤ ਮੁੜ ਵਿਚਾਰਨ ਦੀ ਮੰਗ ਕੀਤੀ ਹੈ

 


ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਾਲ 2019-20 ਦੇ ਹਾੜੀ ਦੇ ਮੰਡੀ ਸੀਜ਼ਨ ਦੌਰਾਨ ਦਿੱਤੀ ਗਈ ਢਿਲ 'ਤੇ ਕਿਸੇ ਵੀ ਤਰ੍ਹਾਂ ਦੀ ਕੀਮਤ ਕਟੌਤੀ ਨਾ ਲਾਈ ਜਾਵੇ

 


ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਕਿਹਾ ਹੈ ਕਿ ਉਹ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਹਦਾਇਤ ਜਾਰੀ ਕਰਨ ਕਿ ਉਹ ਕੀਮਤ ਕਟੌਤੀ ਸਬੰਧੀ ਆਪਣੇ ਫੈਸਲੇ ਦਾ ਤੁਰੰਤ ਜਾਇਜ਼ਾ ਲਵੇ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਲਈ ਸਿੱਧੀ ਮਾਰ ਹੈ ਜੋ ਕਿ ਪਹਿਲਾਂ ਹੀ ਬਹੁਤ ਜਿਆਦਾ ਵਿੱਤੀ ਸੰਕਟ ਹੇਠ ਹਨ
ਮੁੱਖ ਮੰਤਰੀ ਨੇ ਕਿਹਾ ਹੈ ਕਿ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿਲ ਦੇਣ ਸਬੰਧੀ ਸੂਬੇ ਦੀ ਬੇਨਤੀ ਸਵੀਕਾਰ ਕਰਨ (ਪੱਤਰ ਨੰਬਰ 7-5/2019- ਐਸ ਐਂਡ ਆਈ, ਮਿਤੀ 26 ਅਪ੍ਰੈਲ, 2019) ਦੇ ਨਾਲ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਵਿੱਚ ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਨੇ ਕਿਸਾਨਾਂ 'ਤੇ ਕੀਮਤ ਦੀ ਕਟੌਤੀ ਵੀ ਥੋਪ ਦਿੱਤੀ ਹੈ

 


ਗੌਰਤਲਬ ਹੈ ਕਿ ਮੁੱਖ ਮੰਤਰੀ ਨੇ 22 ਅਪ੍ਰੈਲ, 2019 ਨੂੰ ਪ੍ਰਧਾਨ ਮੰਤਰੀ ਨੂੰ ਇਕ ਅਰਧ ਸਰਕਾਰੀ ਪੱਤਰ ਲਿਖਿਆ ਸੀ ਅਤੇ ਸੂਬੇ ਵਿੱਚ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿਲ ਦੇਣ ਦੀ ਮੰਗ ਕੀਤੀ ਸੀ ਉਨ੍ਹਾਂ ਨੇ ਕੀਮਤ ਕਟੌਤੀ ਤੋਂ ਬਿਨਾ ਇਹ ਢਿਲ ਦੇਣ ਲਈ ਆਖਿਆ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre should not cut the price of wheat Captain Amrinder Singh