ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੌਂਪੀਆਂ

ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਚੱਲ ਰਹੇ ਪ੍ਰੋਗਰਾਮ ਅਧੀਨ ਅੱਜ ਇਥੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੌਂਪੀਆਂ ਗਈਆਂ।

 

ਇਸ ਮੌਕੇ ਬੋਲਦਿਆ ਡਾ. ਰਾਜੂ ਨੇ ਕਿਹਾ ਕਿ 01.01.2020  ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਯੋਗ ਵੋਟਰਾਂ ਦੇ ਨਾਮ ਦਰਜ ਕਰਨ ਲਈ ਵੋਟਰ ਫ਼ੋਟੋ ਸੂਚੀ ਵਿਚ ਵਿਸ਼ੇਸ਼ ਸੋਧਾਂ ਕਰਨ ਸਬੰਧੀ ਪ੍ਰਕਿਰਿਆ 16 ਅਗਸਤ 2019 ਤੋਂ ਸੁਰੂ ਕੀਤੀ ਗਈ ਸੀ ਅਤੇ ਇਹ 30.11.2019 ਤੱਕ ਜਾਰੀ ਰਹੀ ਅਤੇ ਅੱਜ ਇੰਟੀਗ੍ਰੇਟਡ ਡਰਾਫਟ ਪਬਲੀਕੇਸ਼ਨ ਦੀ ਮਿਤੀ ਸੀ।

 

ਉਨ੍ਹਾਂ ਕਿਹਾ ਤਰੁੱਟੀਆਂ ਤੇ ਇਤਰਾਜ਼ ਮਿਤੀ 16.12.2019 ਤੋਂ 15.01.2020 ਤੱਕ ਲਏ ਜਾਣਗੇ। ਤਰੁੱਟੀਆਂ ਉੱਤੇ ਇਤਰਾਜ਼ ਸਬੰਧੀ ਪ੍ਰਾਪਤ ਅਰਜੀਆਂ ਦਾ ਨਿਪਟਾਰਾ 27 ਜਨਵਰੀ 2020 ਤੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਅੰਤਿਮ ਛਪਾਈ 7-02-2020 ਨੂੰ ਕਰ ਦਿੱਤੀ ਜਾਵੇਗੀ।

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੇ (ਬੂਥ ਲੈਵਲ ਏਜੰਟ) ਬੀ.ਐਲ.ਏ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ।

 

ਹੁਣ ਤੱਕ ਦੀ ਪ੍ਰਕਿਰਿਆ ਉਤੇ ਸਮੂਹ ਰਾਜਨੀਤਕ ਪਾਰਟੀਆਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CEO hands over CDs of Integrated draft electoral roll to the representatives of political parties