ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਚਲਾਉਣ ਦੀ ਲੋੜ ’ਤੇ ਦਿੱਤਾ ਜ਼ੋਰ

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਨੂੰ ਕੁਪੋਸ਼ਨ ਤੋਂ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ।


ਅੱਜ ਪੋਸ਼ਣ ਅਭਿਆਨ ਦੇ ਸਬੰਧ ਵਿੱਚ ਹਰਸ਼ਾ ਛੀਨਾ ਖੇਤਰ ਦੇ ਚੇਤਨ ਪੁਰਾ ਨਰਸਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੋਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।


ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਗਰਭਵਤੀ ਔਰਤ ਤਾਂ ਹੀ ਸਿਹਤਮੰਦ ਤੇ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਜੇਕਰ ਉਸ ਨੂੰ ਪੌਸ਼ਟਿਕ ਆਹਾਰ ਮਿਲੇ। ਉਨਾਂ ਕਿਹਾ ਕਿ ਨਵਾਂ ਜੀਵਨ ਪ੍ਰਦਾਨ ਕਰਨ ਵਾਲੀ ਮਾਂ ਨੂੰ ਜੇਕਰ ਸਹੀ ਭੋਜਨ ਨਹੀਂ ਮਿਲੇਗਾ ਤਾਂ ਜਨਮ ਲੈਣ ਵਾਲਾ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੋ ਸਕਦਾ ਹੈ। 

 

 

ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਵਾਸਤੇ ਪੋਸ਼ਟਿਕ ਭੋਜਨ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਨੇ ਪੌਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਮੀਡੀਆ ਦੇ ਵੱਖੋ-ਵੱਖ ਸਾਧਨਾਂ ਰਾਹੀਂ ਪ੍ਰਚਾਰ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਸ੍ਰੀਮਤੀ ਰੰਧਾਵਾ ਨੇ ਦੀਪ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਰਡ ਦੇ ਸਕੱਤਰ ਅਭਿਸ਼ੇਕ ਵੀ ਹਾਜ਼ਰ ਸਨ। ਸ੍ਰੀਮਤੀ ਰੰਧਾਵਾਂ ਤੋਂ ਇਲਾਵਾ ਐਸ.ਐਮ.ਓ. ਰਾਮਦਾਸ ਸ੍ਰੀਮਤੀ ਸੰਤੋਸ਼ ਕੁਮਾਰੀ, ਸ੍ਰੀਮਤੀ ਅਲਕਾ ਅਤੇ ਸਮਾਜ ਸੇਵੀ ਮਹਾਂਵੀਰ ਨੇ ਵੀ ਸੰਬੋਧਨ ਕੀਤਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chairperson Punjab State Social Welfare Board emphasizes need to launch mass movement for awareness on malnutrition