ਪੁਲਵਾਮਾ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਪੂਰਾ ਦੇਸ਼ ਸ਼ਹੀਦਾਂ ਨੂੰ ਨਮ ਅੱਖਾਂ ਨਾਲ ਯਾਦ ਕਰ ਰਿਹਾ ਹੈ। ਇਸੇ ਤਹਿਤ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਖੇ ਰਾਈਜ਼ਿੰਗ ਇੰਡੀਆ ਯੂਥ ਆਰਗੇਨਾਈਜ਼ੇਸ਼ਨ ਦੇ ਮੈਂਬਰਾਂ ਤੇ ਵਿਦਿਆਰਥੀਆਂ ਨੇ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਂਪਸ ਵਿੱਚ ਮੋਮਬੱਤੀ ਮਾਰਚ ਕੱਢਿਆ।
Chandigarh: Members of Rising India Youth Organisation light candles at Punjab University to pay tribute to 40 jawans who were killed in Pulwama attack. pic.twitter.com/H1CunUmSAx
— ANI (@ANI) February 14, 2020
ਜਥੇਬੰਦੀ ਦੇ ਮੈਂਬਰਾਂ ਤੇ ਵਿਦਿਆਰਥੀਆਂ ਨੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।
ਪੁਲਵਾਮਾ ਅੱਤਵਾਦੀ ਹਮਲੇ ‘ਚ 40 ਜਵਾਨ ਹੋਏ ਸਨ ਸ਼ਹੀਦ
ਦੱਸਣਯੋਗ ਹੈ ਕਿ ਪਿਛਲੇ ਸਾਲ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ਉੱਤੇ ਆਤਮਘਾਤੀ ਅੱਤਵਾਦੀ ਹਮਲਾ ਹੋਇਆ ਸੀ। ਇਸ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਏ ਸਨ।