ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ : 31 ਮਾਰਚ ਤੱਕ ਕੋਚਿੰਗ ਸੰਸਥਾਵਾਂ,ਸ਼ਾਪਿੰਗ ਮਾਲ ਅਤੇ ਸਿਨੇਮਾ ਹਾਲ ਬੰਦ 

ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਤਹਿਤ ਭਾਰਤ ਵਿੱਚ 117 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ 17 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ ਜੋ ਭਾਰਤ ਆਉਣ ਤੋਂ ਬਾਅਦ ਕੋਰੋਨਾ ਨਾਲ ਪ੍ਰਭਾਵਤ ਹੋਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ 14 ਪੀੜਤ ਵਿਅਕਤੀ ਠੀਕ ਹੋ ਚੁੱਕੇ ਹਨ।

 

ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ 31 ਮਾਰਚ ਤੱਕ ਚੰਡੀਗੜ੍ਹ ਦੇ ਸਾਰੇ ਕੋਚਿੰਗ ਸੈਂਟਰ, ਸ਼ਾਪਿੰਗ ਮਾਲ, ਨਾਈਟ ਕਲੱਬ, ਪੱਬ, ਸਵੀਮਿੰਗ ਪੂਲ, ਸਪਾ ਸੈਂਟਰ, ਵੀਡੀਓ ਗੇਮਿੰਗ ਸੈਂਟਰ, ਜਿੰਮ ਅਤੇ ਸਿਨੇਮਾ ਹਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ 100 ਤੋਂ ਵੱਧ ਲੋਕਾਂ ਦੇ ਇਕੱਠ 'ਤੇ ਪਾਬੰਦੀ ਲਗਾਈ ਗਈ ਹੈ।

 

ਜੇ ਆਦੇਸ਼ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਮਹਾਂਮਾਰੀ ਰੋਗ ਐਕਟ 1897 ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸੋਮਵਾਰ ਨੂੰ ਪ੍ਰਸ਼ਾਸਕ ਨੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਰਾਜ ਵਿੱਚ ਕੋਰੋਨਾ ਵਾਇਰਸ ਬਾਰੇ ਵਿਚਾਰ ਵਟਾਂਦਰਾ ਕੀਤਾ ਜਿਸ ਵਿੱਚ ਇਹ ਫੈਸਲਾ ਲਿਆ ਗਿਆ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chandigarh Coaching institutes shopping malls and cinema hall closed till March 31