ਅਗਲੀ ਕਹਾਣੀ

ਹੈਦਾਰਬਾਦ ਕਾਂਡ : ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ, ਹੱਤਿਆ ਅਤੇ ਸਾੜ ਦੇਣ ਦੀ ਦਿਲ ਦਹਿਲਾਉਣ ਵਾਲੇ ਮਾਮਲੇ ਨੇ ਦੇਸ਼ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਘਟਨਾ ਦੀ ਦਰਿੰਦਗੀ ਨੂੰ ਵੇਖਦਿਆਂ ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਸੰਸਦ ਦੇ ਦੋਹਾਂ ਸਦਨਾਂ 'ਚ ਇਸ ਮਾਮਲੇ 'ਤੇ ਸੰਸਦ ਮੈਂਬਰਾਂ ਨੇ ਚਰਚਾ ਕੀਤੀ। 
 

ਅੱਜ ਚੰਡੀਗੜ੍ਹ ਵਿਖੇ ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤਕ ਕਾਨੂੰਨ ਨੂੰ ਹੋਰ ਸਖਤ ਨਹੀਂ ਬਣਾਇਆ ਜਾਵੇਗਾ, ਉਦੋਂ ਤਕ ਅਜਿਹੀਆਂ ਘਟਨਾਵਾਂ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਦੇਣੀ ਚਾਹੀਦੀ ਹੈ, ਜਿਸ ਨਾਲ ਹੋਰਾਂ ਦੇ ਮਨ 'ਚ ਅਜਿਹਾ ਗੁਨਾਹ ਕਰਨ ਤੋਂ ਪਹਿਲਾਂ ਡਰ ਪੈਦਾ ਹੋ ਜਾਵੇ।

ਜ਼ਿਕਰਯੋਗ ਹੈ ਕਿ ਹੈਦਰਾਬਾਦ-ਬੰਗਲੁਰੂ ਹਾਈਵੇਅ 'ਤੇ ਮਹਿਲਾ ਸਰਕਾਰੀ ਡਾਕਟਰ ਦੀ ਲਾਸ਼ ਮਿਲੀ ਸੀ। ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਉਕਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਟਰੱਕ ਡਰਾਈਵਰ ਅਤੇ ਕਲੀਨਰ ਹਨ। ਇਨ੍ਹਾਂ ਨੇ ਸ਼ਰਾਬ ਪੀਣ ਤੋਂ ਬਾਅਦ ਮਹਿਲਾ ਡਾਕਟਰ ਨੂੰ 7 ਘੰਟੇ ਤਕ ਬੰਦੀ ਬਣਾ ਕੇ ਸਮੂਹਕ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਕੇ ਲਾਸ਼ 30 ਕਿਲੋਮੀਟਰ ਦੂਰ ਲਿਜਾ ਕੇ ਅੱਗ ਲਗਾ ਦਿੱਤੀ ਸੀ।
 

ਵੈਟਰਨਰੀ ਡਾਕਟਰ ਸ਼ਾਦਨਗਰ 'ਚ ਰਹਿੰਦੀ ਸੀ ਅਤੇ ਇੱਥੋਂ ਲਗਭਗ 30 ਕਿਲੋਮੀਟਰ ਦੂਰ ਸ਼ਮਸਾਬਾਦ 'ਚ ਇੱਕ ਵੈਟਰਨਰੀ ਹਸਪਤਾਲ 'ਚ ਕੰਮ ਕਰਦੀ ਸੀ। ਉਹ ਰੋਜ਼ਾਨਾ ਹੈਦਰਾਬਾਦ-ਬੰਗਲੁਰੂ ਨੈਸ਼ਨਲ ਹਾਈਵੇਅ 'ਤੇ ਸਥਿਤ ਤੋਂਡੁਪੱਲੀ ਟੋਲ ਪਲਾਜ਼ਾ 'ਤੇ ਆਪਣੀ ਸਕੂਟੀ ਪਾਰਕ ਕਰਦੀ ਸੀ ਅਤੇ ਇੱਥੋਂ ਕੈਬ ਲੈ ਕੇ ਹਸਪਤਾਲ ਤੱਕ ਜਾਂਦੀ ਸੀ। ਡਾਕਟਰ ਨਾਲ ਬੁੱਧਵਾਰ ਰਾਤ ਤੋਂ ਵੀਰਵਾਰ ਤੜਕੇ ਤਕ ਬਲਾਤਕਾਰ ਹੋਇਆ। ਪੁਲਿਸ ਨੇ ਚਾਰਾ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਲੈ ਲਿਆ ਹੈ। ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chandigarh Pradesh Mahila Congress holds protest against rape murder of woman veterinarian in Telangana