ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਆਂਗਣਵਾੜੀ ਕੇਂਦਰਾਂ ’ਚ ਸਮੇਂ ਅਤੇ ਛੁੱਟੀਆਂ ’ਚ ਹੋਇਆ ਫੇਰਬਦਲ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।

 

ਜਾਣਕਾਰੀ ਮੁਤਾਬਕ 15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ, ਜੋ ਪਹਿਲਾਂ 25 ਦਸੰਬਰ 2019 ਤੋਂ 31 ਦਸੰਬਰ 2019 ਤੱਕ ਤੈਅ ਕੀਤੀਆਂ ਗਈਆਂ ਸਨ, ਉਹ ਛੁੱਟੀਆਂ ਹੁਣ 5 ਜਨਵਰੀ 2020 ਤੱਕ ਵਧਾ ਦਿੱਤੀਆਂ ਗਈਆਂ ਹਨ।

 

ਇਸ ਦੇ ਨਾਲ ਹੀ ਆਂਗਣਵਾੜੀ ਵਰਕਰ ਇਹ ਵੀ ਯਕੀਨੀ ਬਣਾਉਣਗੇ ਕਿ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਰਾਸ਼ਨ ਦਾ ਹਿੱਸਾ ਹਫ਼ਤਾਵਾਰ ਅਧਾਰ 'ਤੇ ਮਿਲੇ, ਜੋ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਤੇ ਸਰਕਲ ਸੁਪਰਵਾਈਜ਼ਰ ਤੱਕ ਪਹੁੰਚਾਇਆ ਜਾਵੇਗਾ ਅਤੇ ਸਬੰਧਤ ਬਲਾਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਇਸ ਨੂੰ ਯਕੀਨੀ ਬਣਾਏਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Changes in time and holidays in Anganwadi centers of Punjab