ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੜ੍ਹਾਂ ਪੀੜਤਾਂ ਦੀ ਮਦਦ ਲਈ ਚੰਨੀ ਤੇ ਅਰੋੜਾ ਨੇ ਦੱਸੀ ਜ਼ਿੰਮੇਵਾਰੀ ਦੀ ਮਹੱਤਤਾ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਇਕ ਵਿਸੇਸ਼ ਮੀਟਿੰਗ ਕਰਕੇ ਹੜ੍ਹਾ ਨਾਲ ਪ੍ਰਭਾਵਿੱਤ ਖੇਤਰ ਅਤੇ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਹਦਾਇਤ ਕੀਤੀ ਕਿ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਇਸ ਕੁਦਰਤੀ ਆਫਤ ਦੀ ਘੜੀ ਵਿੱਚ ਮਿਹਨਤ ਤੇ ਲਗਨ ਨਾਲ ਬਿਨ੍ਹਾਂ ਦਿਨ ਰਾਤ ਦੀ ਪ੍ਰਵਾਹ ਕੀਤਿਆਂ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ।

 

ਸ੍ਰੀ ਚੰਨੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੇਂਦਰ ਨੇ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਸਦੇ ਲਈ ਜਲਦੀ ਹੀ ਕੇਂਦਰ ਦੀ ਇਕ ਟੀਮ ਇਸ ਇਲਾਕੇ ਵਿੱਚ ਆ ਰਹੀ ਹੈ। ਉਹਨਾਂ ਕਿਹਾ ਕਿ ਪ੍ਰਭਾਵਿਤ ਹੋਏ ਲੋਕਾਂ ਨੁੰ ਰਾਹਤ ਸਮੱਗਰੀ, ਪਸ਼ੂ ਚਾਰਾ ਅਤੇ ਹੋਰ ਲੋੜੀਦੀਆਂ ਮੈਡੀਕਲ ਸਹੂਲਤ ਨਿਰੰਤਰ ਮਿਲ ਰਹੀਆਂ ਹਨ।

 

ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਦੀ ਸੇਵਾ ਲਈ ਪੂਰੀਤਰ੍ਹਾ ਬੱਚਨਵੱਧ ਹੈ ਅਤੇ ਅਧਿਕਾਰੀ ਇਸ ਤੇ ਪੂਰੀ ਤਰ੍ਹਾਂ ਅਮਲ ਕਰਦੇ ਹੋਏ ਆਪਣੀ ਜਿੰਮੇਵਾਰੀ ਨਿਭਾਉਣ। ਡਰੇਨਏਜ਼ ਵਿਭਾਗ ਵਲੋਂ ਪਾਣੀ ਦੇ ਤੇਜ ਬਹਾ ਨਾਲ ਹੋਏ ਨੁਕਸਾਨ ਦੀ ਮੁਰੰਮਤ ਲਈ ਲਗਾਤਾਰ ਕੰਮ ਚੱਲ ਰਿਹਾ ਹੈ। ਵਧੇਰੇ ਖੇਤਰ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਵਰਗੀਆਂ ਬੁਨਿਆਦੀ ਜਰੂਰਤਾਂ ਬਹਾਲ ਕਰ ਦਿੱਤੀਆਂ ਹਨ।

 

ਸ੍ਰੀ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਆਮ ਵਰਗੇ ਹੋਣ ਤੋਂ ਬਾਅਦ ਪ੍ਰਸਾਸ਼ਨ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਅਜਿਹੇ ਸਮੇ. ਵਿਚ ਅਸੀਂ ਅਧਿਕਾਰੀਆਂ ਤੋਂ ਇਹ ਆਸ ਰੱਖਦੇ ਹਾਂ ਕਿ ਉਹ ਆਪਣਾ ਕੰਮ ਜਿੰਮੇਵਾਰੀ ਨਾਲ ਕਰਨਗੇ। ਇਹਨਾਂ ਕੰਮਾਂ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਹੋਵੇਗੀ।

 

ਡਿਪਟੀ ਕਮਿਸ਼ਨਰ ਡਾ ਸਮੁੀਤ ਜਾਰੰਗਲ ਦੱਸਿਆ ਕਿ ਜਿਲ੍ਹੇ ਵਿੱਚ ਲਗਭਗ 100 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੁਰੰਤ ਆਮ ਜਨ ਜੀਵਨ ਨੂੰ ਬਹਾਲ ਕਰਨ ਲਈ 15 ਕਰੋੜ ਰੁਪਏ ਦੀ ਲੋੜ ਹੈ। ਉਨਾਂ ਕਿਹਾ ਕਿ ਸਮਾਜ ਸੇਵੀ ਸੰਗਠਨਾਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਸਾਸ਼ਨ ਨੇ ਲੋਕਾਂ ਦੀ ਸਹੂਲਤ ਲਈ ਬੇਹੱਦ ਉਪਰਾਲੇ ਕੀਤੇ ਹਨ।

 

ਉਹਨਾਂ ਡਰੇਨੇਜ਼, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਪ੍ਰਾਪਤ ਜਿਲ੍ਹੇ ਦੀਆਂ ਸਮੁੱਚੀਆਂ ਰਿਪੋਰਟ ਬਾਰੇ ਵੀ ਮੰਤਰੀ ਸਾਹਿਬਾਨ ਨੂੰ ਜਾਣੂ ਕਰਵਾਇਆ। ਇਸ ਉਪਰੰਤ ਕੈਬਨਿਟ ਮੰਤਰੀਆਂ ਨੇ ਰੂਪਨਗਰ ਜਿਲ੍ਹੇ ਦੇ ਵੱਖ ਵੱਖ ਪ੍ਰਭਾਵਿੱਤ ਥਾਵਾਂ ਦਾ ਵੀ ਦੋਰਾ ਕੀਤਾ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Channi and Arora emphasize the importance of responsibility for helping flood victims