ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਚੰਨੀ ਯੂ.ਕੇ ਪਹੁੰਚੇ

ਸੱਭਿਆਚਰਕ ਮਾਮਲਿਆਂ ਮੰਤਰੀ ਚੰਨੀ ਨੇ ਸੈਂਟਰਲ ਲੰਦਨ ਵਿਖੇ ਉੱਘੇ ਪੰਜਾਬੀਆਂ ਨਾਲ ਕੀਤੀ ਮੁਲਾਕਤ


ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੁਨੀਆਂ ਭਰ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੱਦਾ ਪੱਤਰ ਦੇਣ ਦੀ ਲੜੀ ਤਹਿਤ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਯੂ.ਕੇ ਪਹੁੰਚੇ ਹੋਏ ਹਨ, ਜਿੱਥੇ ਉਨ੍ਹਾਂ ਨੇ ਸੈਂਟਰਲ ਲੰਦਨ ਵਿਖੇ ਉੱਘੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ।

 

ਸੈਂਟਰਲ ਲੰਦਨ ਵਿਖੇ ਸ. ਚੰਨੀ ਨੇ ਯੂ.ਕੇ ਦੀਆਂ ਸੰਗਤਾਂ ਨਾਲ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

 

ਵਿਰਦੀ ਫਾਊਂਡੇਸ਼ਨ ਨੇ ਸੈਂਟਰਲ ਲੰਦਨ ਵਿਖੇ ਕੀਤੀ ਮਿਲਣੀ ਪ੍ਰੋਗਰਾਮ ਦਾ ਪ੍ਰਬੰਧ

 

ਇਸ ਮੌਕੇ ਵਿਰਦੀ ਫਾਊਂਡੇਸ਼ਨ ਦੇ ਪ੍ਰੋ. ਪੀਟਰ ਵਿਰਦੀ ਨੇ ਸੱਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸੇ ਲਵੇਗੀ ਅਤੇ ਵੱਧ ਚੜ੍ਹ ਕੇ ਯੋਗਦਾਨ ਪਾਵੇਗੀ।

 

ਜ਼ਿਕਰਯੋਗ ਹੈ ਕਿ ਵਿਰਦੀ ਫਾਊਂਡੇਸ਼ਨ ਵਲੋਂ ਪਾਕਿਸਤਾਨ ਵਿੱਚ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਲਈ 500 ਮਿਲੀਅਨ ਪੌਂਡ ਦਾ ਯੋਗਦਾਨ ਪਾਇਆ ਜਾ ਰਿਹਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Channi reaches UK invites Punjabis to participate in 550th Parkash Purb Celebrations of Sri Guru Nanak Dev Ji