ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਚਰਨਜੀਤ ਸਿੰਘ ਅਟਵਾਲ ਜਲੰਧਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

​​​​​​​ਚਰਨਜੀਤ ਸਿੰਘ ਅਟਵਾਲ ਜਲੰਧਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਸ੍ਰੀ ਬਾਦਲ ਅੱਜ ਇੱਥੋਂ ਦੇ ਬਾਠ ਕੈਸਲ ਵਿੱਚ ਪਾਰਟੀ ਕਾਰਕੁੰਨਾਂ ਨੂੰ ਸੰਬੋਧਨ ਕਰ ਰਹੇ ਸਨ।

 

 

15 ਮਾਰਚ, 1937 ਨੂੰ ਸਾਹੀਵਾਲ (ਹੁਣ ਪਾਕਿਸਤਾਨ ਵਿੱਚ) ਵਿੱਚ ਜਨਮੇ ਸ੍ਰੀ ਅਟਵਾਲ ਸਾਲ 2004 ਤੋਂ ਲੈ ਕੇ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 1997 ਤੋਂ ਲੈ ਕੇ 2002 ਤੱਕ ਤੇ ਫਿਰ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਦੇ ਵੀ ਸਪੀਕਰ ਰਹੇ ਹਨ।

 

 

ਸ੍ਰੀ ਅਟਵਾਲ ਨੇ ਲੁਧਿਆਣਾ ਦੇ GGN ਖ਼ਾਲਸਾ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਤੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਵੀ ਪਾਸ ਕੀਤੀ। ਆਪਣੇ 40 ਸਾਲਾਂ ਦੇ ਸਿਆਸੀ ਜੀਵਨ ਦੌਰਾਨ ਉਹ 20 ਸਾਲ ਭਾਰਤੀ ਸੰਸਦ ਦੇ ਮੈਂਬਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Charanjit Atwal will be SAD candidate from Jalandhar