ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਨੇ ਅੱਜ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਮਾਮਲੇ ਦੀ ਵਿਡੀਓ ਕਾਨਫ਼ਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਆਉਂਦੀ 7 ਮਾਰਚ ਤੱਕ ਭਾਵ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈਚਰਨਜੀਤ ਸ਼ਰਮਾ ਨੂੰ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਤੇ ਅੱਜ ਸੁਣਵਾਈ ਫ਼ਰੀਦਕੋਟ ਦੀ ਅਦਾਲਤ ਨੇ ਕੀਤੀ ਹੈ।

 

 

ਚਰਨਜੀਤ ਸ਼ਰਮਾ ਨੂੰ ਬੀਤੀ 27 ਜਨਵਰੀ ਨੂੰ ਹੁਸ਼ਿਆਰਪੁਰ ਸਥਿਤ ਉਸ ਦੀ ਆਪਣੀ ਮਹਿਲਨੁਮਾ ਰਿਹਾਇਸ਼ਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਇਹ ਗ੍ਰਿਫ਼ਤਾਰੀ SIT (Special Investigation Team – ਵਿਸ਼ੇਸ਼ ਜਾਂਚ ਟੀਮ) ਵੱਲੋਂ ਕੀਤੀ ਗਈ ਸੀ ਉਸੇ ਰਾਤ ਫ਼ਰੀਦਕੋਟ ਦੀ ਅਦਾਲਤ ਨੇ ਉਸ ਦਾ 8 ਦਿਨਾ ਪੁਲਿਸ ਰਿਮਾਂਡ ਦੇ ਦਿੱਤਾ ਸੀ

 

 

ਹੁਣ ਬਹਿਬਲ ਕਲਾਂ ਗੋਲੀਕਾਂਡ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਨਸੋਆਂ ਤਾਂ ਇੱਥੋਂ ਤੱਕ ਵੀ ਹਨ ਕਿ ਛੇਤੀ ਹੀ SIT ਉਸ ਵਿਅਕਤੀ ਤੱਕ ਪੁੱਜ ਜਾਵੇਗੀ, ਜਿਸ ਨੇ ਅਸਲ ਵਿੱਚ ਪੁਲਿਸ ਨੂੰ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Charanjit Sharma sent to Judicial Remand till 7 March