ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸਐੱਸਪੀ (Ex-SSP) ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸਾਹਵੇਂ ਪੇਸ਼ ਕੀਤਾ ਗਿਆ। ਇਸ ਸਬੰਧੀ ਕਪੂਰਥਲਾ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਦਾਲਤ ਤੋਂ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ।
ਉਨ੍ਹਾਂ ਕਿਹਾ ਕਿ ਅਦਾਲਤ ਵਿਚ ਕਿਹਾ ਗਿਆ ਸੀ ਕਿ ਅਜੇ ਚਰਨਜੀਤ ਸ਼ਰਮਾ ਤੋਂ ਹੋਰ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਅਦਾਲਤ ਵੱਲੋਂ ਚਰਨਜੀਤ ਸ਼ਰਮਾ ਦਾ ਤਿੰਨ ਦਿਨਾਂ ਲਈ ਹੋਰ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 8 ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।