ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਲੰਧਰ ਤੋਂ ਐਲਾਨੇ ਜਾ ਚੁੱਕੇ ਲੋਕ ਸਭਾ ਚੋਣਾਂ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੋਏ।  ਇਸ ਮੌਕੇ ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਸਰੋਪਾਓ ਬਖਸ਼ ਕਰਕੇ ਸਨਮਾਨਤ ਕੀਤਾ ਗਿਆ।

 

ਜ਼ਿਕਰਯੋਗ ਹੈ ਕਿ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਸੀ

 

15 ਮਾਰਚ, 1937 ਨੂੰ ਸਾਹੀਵਾਲ (ਹੁਣ ਪਾਕਿਸਤਾਨ ਵਿੱਚ) ਵਿੱਚ ਜਨਮੇ ਸ੍ਰੀ ਅਟਵਾਲ ਸਾਲ 2004 ਤੋਂ ਲੈ ਕੇ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 1997 ਤੋਂ ਲੈ ਕੇ 2002 ਤੱਕ ਤੇ ਫਿਰ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਦੇ ਵੀ ਸਪੀਕਰ ਰਹੇ ਹਨ।

 

ਸ੍ਰੀ ਅਟਵਾਲ ਨੇ ਲੁਧਿਆਣਾ ਦੇ GGN ਖ਼ਾਲਸਾ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਤੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਵੀ ਪਾਸ ਕੀਤੀ। ਆਪਣੇ 40 ਸਾਲਾਂ ਦੇ ਸਿਆਸੀ ਜੀਵਨ ਦੌਰਾਨ ਉਹ 20 ਸਾਲ ਭਾਰਤੀ ਸੰਸਦ ਦੇ ਮੈਂਬਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Charanjit Singh Atwal pays obeisanc at Sri Harmandir Sahib