ਅਗਲੀ ਕਹਾਣੀ

ਬਹਿਬਲ ਕਲਾਂ ਗੋਲੀਕਾਂਡ : ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ੍ਹ ਭੇਜਿਆ

ਚਰਨਜੀਤ ਸ਼ਰਮਾ ਨੂੰ ਜੇਲ੍ਹ ਭੇਜਿਆ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸਐੱਸਪੀ (Ex-SSP) ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਦੀ ਸਥਾਨਕ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਮਾਡਰਨ ਜੇਲ੍ਹ ਫਰੀਦਕੋਟ ਭੇਜ ਦਿੱਤਾ।  ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ ਪਟਿਆਲਾ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ।

 

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋਗਈਸੀ ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ

 

ਇਸ ਮਾਮਲੇ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਐਸਆਈਟੀ ਵੱਲੋਂ ਚਰਨਜੀਤ ਸ਼ਰਮਾ ਨੂੰ ਪਿਛਲੇ ਦਿਨੀਂ ਐਸਆਈਟੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Charanjit Singh Sharma to 14 days judicial custody at modern jail Faridkot