ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮਾਮਲੇ ’ਚ 3 ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਤੈਅ

ਬੇਅਦਬੀ ਮਾਮਲੇ ’ਚ 3 ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਤੈਅ

ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਤਿੰਨ ਦੋਸੀਆਂ ਉਤੇ ਬੇਅਦਬੀ ਮਾਮਲੇ ਦੇ ਦੋਸ਼ ਤੈਅ ਕੀਤੇ ਹਨ।  ਕੇਸ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ

 

ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਬੇਅਦਬੀ ਮਾਮਲੇ ਦੀ ਜਾਂਚ ਦੌਰਾਨ ਡੇਰਾ ਸੱਚਾ ਸੌਦਾ ਸਿਰਸਾ ਦੇ ਸੂਬਾ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਦੇ ਘਰ ਦੇ ਸਟੋਰ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਾਖੀ ਦੀ ਪੌਦੀ ਅਤੇ 32 ਬੋਰ ਰਿਵਾਲਵਰ ਦੇ 28 ਕਾਰਤੂਸ ਬਰਾਮਦ ਕੀਤੇ ਸਨ।

 

ਪੁਲਿਸ ਵੱਲੋਂ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੁ ਸਮੇਤ ਉਸਦੇ ਤਿੰਨ ਹੋਰ ਸਾਥੀਆਂ ਫਰੀਦਕੋਟ ਦੇ ਪਿੰਡ ਡਗੋਰੋਮਾਨਾ ਵਾਸੀ ਸ਼ਕਤੀ ਸਿੰਘ, ਕੋਟਕਪੂਰਾ ਵਾਸੀ ਸੁਖਜਿੰਦਰ ਸਿੰਘ ਸੰਨੀ ਤੇ ਸੰਗਰੂਰ ਵਾਸੀ ਮਹਿੰਦਰ ਕੁਮਾਰ ਖਿਲਾਫ ਬੇਅਦਬੀ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਜੇਐਮਆਈਸੀ ਦੀ ਅਦਾਲਤ ਵਿਚ ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 295ਏ (ਧਾਰਮਿਕ ਭਾਵਨਾਂ ਨੂੰ ਠੇਸ ਪਹੁੰਚਾਉਣ), ਆਰਮਜ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕਣ ਸਬੰਧੀ ਅ ਐਕਟ ਦੇ ਤਹਿਤ ਚਾਲਾਨ ਪੇਸ਼ ਕੀਤਾ ਗਿਆ ਸੀ।

 

ਇਸ ਕੇਸ ਵਿਚ ਨਾਮਜਦ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋ ਚੁੱਕਿਆ ਹੈ। ਬਾਕੀ ਤਿੰਨ ਦੋਸੀਆਂ ਉਤੇ ਦੋਸ਼ ਤੈਅ ਕੀਤੇ ਗਏ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Charges framed against 3 dera men in sacrilege case