ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ 2.90 ਕਰੋੜ ਦੇ ਚੈੱਕ ਸੌਂਪੇ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ 2.90 ਕਰੋੜ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਦੇ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖਮੀਆਂ ਲਈ ਐਲਾਨੀ 2.90 ਕਰੋੜ ਰੁਪਏ ਦੀ ਵਾਧੂ ਮਾਲੀ ਮਦਦ ਦੇ ਚੈੱਕ ਸੌਂਪੇ ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 75 ਲੱਖ ਰੁਪਏ ਅਤੇ ਨੌਕਰੀ ਦੇਣ ਦੀ ਸਿਫ਼ਾਰਸ਼ ਤੋਂ ਅੱਗੇ ਵਧਦਿਆਂ ਮਾਇਕ ਸਹਾਇਤਾ ਇਕ ਕਰੋੜ ਰੁਪਏ ਕਰ ਦਿੱਤੀ ਸੀ

 

 

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਹਰਮਿੰਦਰ ਸਿੰਘ ਗਿੱਲ ਵੀ ਚੈੱਕ ਦੇਣ ਵੇਲੇ ਮੁੱਖ ਮੰਤਰੀ ਨਾਲ ਮੌਜੂਦ ਸਨ

 


ਇਕ ਸਰਕਾਰੀ ਬੁਲਾਰੇ ਨੇ ਦੱਸਿਅ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਦੇ ਮ੍ਰਿਤਕਾਂ ਗੁਰਜੀਤ ਸਿੰਘ ਪਿੰਡ ਸਰਾਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਪਿੰਡ ਬਹਿਬਲ ਖੁਰਦ ਦੇ ਪਰਿਵਾਰਾਂ ਲਈ ਪਹਿਲਾਂ ਜਾਰੀ ਵਿੱਤੀ ਮਦਦ ਵਿਚ ਦੋਵਾਂ ਪਰਿਵਾਰਾਂ ਲਈ 90-90 ਲੱਖ ਰੁਪਏ ਦਾ ਵਾਧਾ ਕੀਤਾ ਸੀ ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ, ਜਿਸ ਦੇ ਰਾਜ ਦੌਰਾਨ ਇਹ ਘਟਨਾ ਵਾਪਰੀ ਸੀ, ਨੇ ਮ੍ਰਿਤਕ ਪਰਿਵਾਰਾਂ ਨੂੰ ਸਿਰਫ਼ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਸੀ

 

 

ਇਸ ਤੋਂ ਇਲਾਵਾ ਬਠਿੰਡਾ ਦੇ ਪਿੰਡ ਨਾਥਪੁਰਾ ਦੇ ਅਜੀਤ ਸਿੰਘ, ਜੋ ਉਸ ਵੇਲੇ ਗੰਭੀਰ ਜ਼ਖਮੀ ਹੋ ਗਿਆ ਸੀ, ਨੂੰ ਵਿੱਤੀ ਮਦਦ 60 ਲੱਖ ਰੁਪਏ ਦਾ ਚੈੱਕ ਪ੍ਰਦਾਨ ਕੀਤਾ ਇਸ ਦੇ ਨਾਲ ਹੀ ਸਰਕਾਰ ਨੇ ਉਸਦੇ ਇਲਾਜ ਉੱਤੇ ਹੋਇਆ ਮੁਕੰਮਲ ਖਰਚ ਵੀ ਅਦਾ ਕਰਨ ਦਾ ਐਲਾਨ ਕਰਦਿਆਂ ਉਸ ਦੀ ਦੇਖਭਾਲ ਲਈ 15,000 ਰੁਪਏ ਪ੍ਰਤੀ ਮਹੀਨਾ 'ਤੇ ਸਾਂਭ-ਸੰਭਾਲ ਕਰਨ ਵਾਲਾ ਵਿਅਕਤੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ

 

 

ਬੇਅੰਤ ਸਿੰਘ ਪਿੰਡ ਬਹਿਬਲ ਖੁਰਦ, ਜੋ ਕਿ ਘਟਨਾ ਦੌਰਾਨ ਜ਼ਖਮੀ ਹੋਇਆ ਸੀ, ਨੂੰ ਮੁੱਖ ਮੰਤਰੀ ਨੇ 50 ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ ਸਰਕਾਰ ਉਸ ਦੇ ਇਲਾਜ 'ਤੇ ਖਰਚ ਹੋਏ 2.60 ਲੱਖ ਰੁਪਏ ਦੀ ਅਦਾਇਗੀ ਵੀ ਕਰ ਚੁੱਕੀ ਹੈ ਇਸ ਮੌਕੇ ਬੇਅੰਤ ਸਿੰਘ, ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਾਂ 'ਚੋਂ ਮਹਿੰਦਰ ਸਿੰਘ ਅਤੇ ਸੁਖਰਾਜ ਕਰਨ ਸਿੰਘ, ਅਜੀਤ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰ 'ਚੋਂ ਸਾਧੂ ਸਿੰਘ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:cheques worth 290 lakh distributed to Behbal Kalan victims