ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਚੋਣ ਅਫਸਰ ਪੰਜਾਬ ਕਰਨਗੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਦਾ ਦੌਰਾ

ਮੁੱਖ ਚੋਣ ਅਫਸਰ ਪੰਜਾਬ ਕਰਨਗੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਦਾ ਦੌਰਾ

ਸੂਬੇ ਦੇ ਨੌਜਵਾਨ ਵੋਟਰਾਂ ਨੂੰ ਚੋਣ ਅਮਲ `ਚ ਵੱਧ ਚੜ੍ਹਕੇ ਹਿੱਸਾ ਲੈਣ ਵਾਸੇ ਹੁਣ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ `ਚ ਜਾ ਕੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ  ਉਲੀਕਿਆ ਗਿਆ ਹੈ।


ਦਫਤਰ ਮੁੱਖ ਚੋਣ ਅਫਸਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ, ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ, ਲਾਲ ਸਿੰਘ ਨਗਰ, ਬਠਿੰਡਾ, ਡੀ.ਏ.ਵੀ ਯੂਨੀਵਰਸਿਟੀ, ਜਲੰਧਰ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ, ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਪਟਿਆਲਾ ਹਾਈਵੇ, ਰਾਇਤ ਬਾਹਰਾ ਯੂਨੀਵਰਸਿਟੀ, ਖਰੜ, ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਤਕਨਾਲੋਜੀ, ਪਟਿਆਲਾ ਅਤੇ ਸੰਤ ਲੋਗੋਂਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਤਕਨਾਲੋਜੀ ਲੋਗੋਂਵਾਲ ਅਤੇ ਹੋਰ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਲਵਲੀ ਯੂਨੀਵਰਸਿਟੀ ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ।


ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਉਹ ਭਾਰਤੀ ਚੋਣ ਕਮਿਸ਼ਨ ਦੇ ਮਨੋਰਥ ‘ਕੋਈ ਵੋਟਰ ਪਿੱਛੇ ਨਾ ਰਹੇ’ ਅਨੁਸਾਰ ਨੌਜਵਾਨ ਵੋਟਰਾਂ ਨੂੰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਗੇ। 

 

ਇਨ੍ਹਾਂ ਦੌਰਿਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ ਕਰੁਣਾ ਰਾਜੂ ਮੁੱਖ ਚੋਣ ਅਫਸਰ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਨੌਜਵਾਨ ਵੋਟਰਾਂ ਨੂੰ ਈਵੀਐਮ, ਵੀਵੀਪੈਟ ਮਸ਼ੀਨ ਸਬੰਧੀ ਪੂਰੀ ਜਾਣਕਾਰੀ ਦੇਣਾ ਅਤੇ ਉਸਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਉਣਾ ਵੀ ਹੈ। 
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chief Electoral Officer Punjab will visit universities across Punjab