ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਜੱਜਾਂ ਦੀ ਗਿਣਤੀ 56 ਹੋਈ

ਅੱਜ ਇੱਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 6 ਨਵੇਂ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੂੰ ਸਹੁੰ ਚੁਕਾਈ। ਇਨ੍ਹਾਂ ਵਿਚੋਂ 3 ਪੰਜਾਬ ਤੇ 3 ਹਰਿਆਣਾ ਨਾਲ ਸਬੰਧਤ ਹਨ। 

 

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹੁਣ ਜੱਜਾਂ ਦੀ ਗਿਣਤੀ 56 ਹੋ ਗਈ ਹੈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ। 

 

ਇਸ ਸਹੁੰ ਚੁੱਕ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫ਼ਸਰ, ਸੀਨੀਅਰ ਐਡਵੋਕੇਟ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CHIEF JUSTICE ADMINISTERS OATH TO A NEW HIGH COURT JUDGE