ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਸੀਨੀਅਰ ਵਕੀਲਾਂ ਵੱਲੋਂ ਵੀ ਇਸ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।

 


ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪਹਿਰਾਵੇ ਵਿੱਚ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CHIEF JUSTICE RAVI SHANKER JHA UNFURLS THE NATIONAL FLAG