ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਘਨੌਰ ਥਾਣੇ ਲਈ ਨਵੀਂ ਥਾਂ ਲੱਭਣ ਦੇ ਮੁੱਖ ਮੰਤਰੀ ਨੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗ੍ਰਹਿ ਵਿਭਾਗ ਨੂੰ ਬੱਸ ਸਟੈਂਡ ਦੇ ਬਿਲਕੁਲ ਨਾਲ ਸਥਿਤ ਘਨੌਰ ਦੇ ਪੁਲੀਸ ਥਾਣੇ ਨੂੰ ਖੁੱਲ੍ਹੀ ਥਾਂ 'ਤੇ ਲਿਜਾਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੱਤੇ ਹਨ।

 

ਅੱਜ ਇੱਥੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਸਟੇਸ਼ਨ ਦੀ ਇਮਾਰਤ ਵਾਲੀ ਥਾਂ ਨੂੰ ਐਮ.ਸੀ. ਦੇ ਦਫ਼ਤਰ ਨਾਲ ਆਪਸੀ ਵਟਾਂਦਰੇ 'ਤੇ ਕੰਮ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਨੂੰ ਦੇਖੇਗੀ।

 

ਸਦਨ ਨੂੰ ਇਸ ਮਾਮਲੇ ਦੇ ਛੇਤੀ ਹੱਲ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਦੋਵਾਂ ਦਫ਼ਤਰਾਂ ਦੀ ਥਾਂ ਇਕੋ ਜਿਹੀ ਹੈ। ਜ਼ਿਕਰਯੋਗ ਹੈ ਕਿ ਘਨੌਰ ਪੁਲੀਸ ਸਟੇਸ਼ਨ ਦਾ ਨਿਰਮਾਣ ਸਾਲ 2005 ਵਿੱਚ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chief Minister ordered to find a new place for the Thanor police station