ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ’ਚ ਪੁਲਿਸ ਪਾਰਟੀ ’ਤੇ ਹਮਲੇ ਦੀ ਘਟਨਾ ’ਤੇ ਬੋਲੇ ਮੁੱਖ ਮੰਤਰੀ

ਪਟਿਆਲਾ ਵਿੱਚ ਪੁਲਿਸ ਪਾਰਟੀ ਦੇ ਹਮਲੇ ਦੌਰਾਨ ਇਕ .ਐਸ.ਆਈ. ਦਾ ਹੱਥ ਵੱਢੇ ਜਾਣ ਬਾਰੇ ਪੁੱਛਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਆਖਿਆ ਹੈ

 

ਉਨ੍ਹਾਂ ਕਿਹਾ,''ਨਿਹੰਗ ਕੀ ਸੋਚਦੇ ਹਨ? ਕੀ ਇਹ ਸਭ ਕੁਝ ਕਰਕੇ ਉਹ ਬਚ ਜਾਣਗੇ?'' ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਸੁਣਦੇ ਸਾਰ ਉਨ੍ਹਾਂ ਨੂੰ ਬਹੁਤ ਗੁੱਸਾ ਆਇਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ .ਐਸ.ਆਈ. ਹਰਜੀਤ ਸਿੰਘ ਬਹੁਤ ਬਹਾਦਰ ਜਵਾਨ ਹੈ


ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਆਪਣੇ ਉਪਰਾਲਿਆਂ ਅਤੇ ਵਸੀਲਿਆਂ ਨਾਲ ਹੀ ਰਾਹਤ ਕਾਰਜ ਚਲਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਸੂਬੇ ਵਿੱਚ ਕਰਫਿਊ ਨੂੰ ਲਾਗੂ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਡਿਊਟੀ ਤੋਂ ਇਲਾਵਾ ਕੋਈ ਹੋਰ ਕੰਮ ਕਰਨ ਲਈ ਨਹੀਂ ਆਖਿਆ ਜਾ ਰਿਹਾ ਹੈ


ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਦੀਆਂ ਬੰਦਿਸ਼ਾਂ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਉਨ੍ਹਾਂ ਦੀ ਸਰਕਾਰ ਜਾਣੂੰ ਹੈ ਪਰ ਕੋਵਿਡ ਦੀ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਹ ਬੰਦਸ਼ਾਂ ਜਾਰੀ ਰੱਖਣ ਤੋਂ ਬਿਨਾਂ ਕੋਈ ਰਸਤਾ ਨਹੀਂ ਸੀ

 

ਉਨ੍ਹਾਂ ਮੰਨਿਆ ਕਿ ਲੌਕਡਾਊਨ ਸਤੰਬਰ ਮਹੀਨੇ ਤੱਕ ਜਾਰੀ ਨਹੀਂ ਰੱਖਿਆ ਜਾ ਸਕਦਾ ਜਦਕਿ ਸਿਹਤ ਮਾਹਿਰਾਂ ਅਨੁਸਾਰ ਭਾਰਤ ਵਿੱਚ ਸਤੰਬਰ ਤੱਕ ਕੋਵਿਡ ਨੂੰ ਮੋੜਾ ਪੈਣ ਦੀ ਉਮੀਦ ਹੈ

 

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਕਰਫਿਊ/ਲੌਕਡਾਊਨ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ ਅਤੇ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਲੋਕਾਂ ਦੇ ਬਾਹਰ ਨਿਕਲਣ ਮੌਕੇ ਮਾਸਕ ਪਹਿਨਣ ਸਣੇ ਕਰਫਿਊ ਦੀ ਉਲੰਘਣਾ ਦੀ ਇਜਾਜ਼ਤ ਨਾ ਦਿੱਤੀ ਜਾਵੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chief Minister speaks on attack on police party in Patiala incident