ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

14 ਦੀ ਮੀਟਿੰਗ ’ਚ ਮਸਲੇ ਹੱਲ ਨਾ ਹੋਏ ਤਾਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ : ਓ ਪੀ ਸੋਨੀ

14 ਦੀ ਮੀਟਿੰਗ ’ਚ ਮਸਲੇ ਹੱਲ ਨਾ ਹੋਏ ਤਾਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ : ਸੋਨੀ

ਪੰਜਾਬ ਭਰ ’ਚ ਅਧਿਆਪਕ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਅਧਿਆਪਕਾ ਉਤੇ ਪਿਛਲੇ ਦਿਨੀਂ ਪਟਿਆਲਾ ਵਿਚ ਅਧਿਆਪਕਾਂ ਉਤੇ ਕੀਤੇ ਗਏ ਲਾਠੀਚਾਰਜ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਇਹ ਲਾਅ ਐਂਡ ਆਰਡਰ ਨੂੰ ਪੁਲਿਸ ਨੇ ਦੇਖਣਾ ਹੈ, ਜੇਕਰ ਕੋਈ ਗਲਤੀ ਕਰੇਗਾ ਤਾਂ ਪੁਲਿਸ ਨੇ ਹੀ ਦੇਖਣਾ ਹੈ ਕਿਸ ਤਰ੍ਹਾਂ ਕਾਰਵਾਈ ਕੀਤੀ ਜਾਵੇ।

 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ 1 ਲੱਖ ਤੋਂ ਉਪਰ ਅਧਿਆਪਕ ਸਕੂਲਾਂ ਵਿਚ ਹਨ, ਇਹ ਕੁਝ ਕੁ ਹੀ ਅਧਿਆਪਕ ਹਨ ਜੋ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਧਿਆਪਕਾਂ ਦੀ 14 ਤਰੀਕ ਨੂੰ ਉਨ੍ਹਾਂ ਨਾਲ ਮੀਟਿੰਗ ਹੈ ਉਸ ਵਿਚ ਮੰਗਾਂ ਉਤੇ ਵਿਚਾਰ ਕੀਤਾ ਜਾਵੇਗਾ, ਜੇਕਰ ਉਸ ਮੀਟਿੰਗ ਵਿਚ ਮਸਲੇ ਹੱਲ ਨਹੀਂ ਹੁੰਦੇ ਤਾਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਸਾਰੀਆਂ ਹੀ ਮੰਗਾਂ ਪੂਰੀਆਂ ਹੋਣ।

 

ਜ਼ਿਕਰਯੋਗ ਹੈ ਕਿ ਪੰਜਾਬ ਦੇ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਉਤੇ ਹਨ। ਪ੍ਰੰਤੂ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸਖਤੀ ਨਾਲ ਨਜਿੱਠਣ ਦਾ ਕੰਮ ਕਰ ਰਹੀ ਹੈ, ਇਸਦੇ ਚਲਦੇ ਪਿਛਲੇ ਸਮੇਂ ਦੌਰਾਨ ਕਈ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ, ਮੁਅੱਤਲੀਆ ਕੀਤੀਆਂ ਗਈ ਅਤੇ ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕੀਤੀਆਂ ਗਈਆਂ। ਪ੍ਰੰਤੂ ਅਧਿਆਪਕਾਂ ਦੇ ਸੰਘਰਸ਼ ਦੇ ਚਲਦੇ ਇਹ ਸਭ ਰੱਦ ਕਰ ਦਿੱਤੀਆਂ ਗਈਆਂ, ਪਰ ਮੁੱਖ ਮੰਤਰ ਅਧਿਆਪਕਾਂ ਦੀ ਤਨਖਾਹ ਵਿਚ ਕੀਤੀ ਕਟੌਤੀ ਦੇ ਮੁੱਦੇ ਉਤੇ ਪੰਜਾਬ ਸਰਕਾਰ ਗੱਲ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Chief Minister will hold a meeting with the Chief Minister if the issues are not resolved in the 14th meeting: OP Soni