ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸਿਟੀ ਸੈਂਟਰ ਘੁਟਾਲਾ: ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੇ ਅਧਿਕਾਰ ’ਤੇ ਉਠਾਇਆ ਸੁਆਲ

ਸਿਟੀ ਸੈਂਟਰ ਘੁਟਾਲਾ: ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੇ ਅਧਿਕਾਰ ’ਤੇ ਉਠਾਇਆ ਸੁਆਲ

ਸਿਟੀ ਸੈਂਟਰ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਸ਼ੁੱਕਰਵਾਰ ਨੂੰ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਮੁੜ ਸ਼ੁਰੂ ਹੋਈ। ਅੱਜ ਦੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਦੇ ਪ੍ਰੌਸੀਕਿਊਸ਼ਨ ਵਿਭਾਗ ਨੇ ਅਦਾਲਤ ਸਾਹਵੇਂ ਦਾਅਵਾ ਕੀਤਾ ਕਿ ਵਿਜੀਲੈਂਸ ਬਿਊਰੋ (VB – Vigilance Bureau) ਨੇ ਇਹ ਮਾਮਲਾ ਬੰਦ ਕਰਨ ਦੀ ਜਿਹੜੀ ਰਿਪੋਰਟ ਪੇਸ਼ ਕੀਤੀ ਸੀ; ਉਸ ਨੂੰ ਚੁਣੌਤੀ ਦੇਣ ਦਾ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕੋਈ ਅਧਿਕਾਰ ਨਹੀਂ ਹੈ, ਇਸ ਲਈ ਇਹ ਮਾਮਲਾ ਖ਼ਾਰਜ ਕਰ ਦਿੱਤਾ ਜਾਣਾ ਚਾਹੀਦਾ ਹੈ।

 

 

ਸਰਕਾਰੀ ਧਿਰ ਨੇ ਸਾਲ 2007 ਤੋਂ ਲੈ ਕੇ 2012 ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਜਾਂਚ ਉੱਤੇ ਵੀ ਸੁਆਲ ਖੜ੍ਹਾ ਕੀਤਾ ਹੈ। ਇੱਥੇ ਵਰਨਣਯੋਗ ਹੈ ਕਿ ਇਨ੍ਹਾਂ ਵਰਿ੍ਹਆਂ ਦੌਰਾਨ ਸ੍ਰੀ ਸੁਮੇਧ ਸਿੰਘ ਸੈਣੀ ਹੀ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਹੁੰਦੇ ਸਨ। ਇਸ ਮਾਮਲੇ ਦੀ ਸੁਣਵਾਈ ਅੱਜ ਆਉਂਦੀ 7 ਫ਼ਰਵਰੀ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਸੈਣੀ ਨੇ ਪਹਿਲਾਂ ਅਦਾਲਤ ਸਾਹਵੇਂ ਬੇਨਤੀ ਕੀਤੀ ਸੀ ਕਿ ਸਿਟੀ ਸੈਂਟਰ ਘੁਟਾਲੇ ਵਾਲਾ ਕੇਸ ਬੰਦ ਕਰਨ ਤੋਂ ਪਹਿਨਾ ਉਨ੍ਹਾਂ ਦੀ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ। ਇਸੇ ਦੇ ਜਵਾਬ ਵਿੱਚ ਪ੍ਰੌਸੀਕਿਊਸ਼ਨ ਵਿਭਾਗ ਦੇ ਡਾਇਰੈਕਟਰ ਵਿਜੇ ਸਿੰਗਲਾ ਨੇ ਕਿਹਾ,’ਸੁਮੇਧ ਸੈਣੀ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਜੋਂ ਡਿਊਟੀ ਦਿੰਦਿਆਂ ਕਦੇ ਵੀ ਨਿਜੀ ਸਮਰੱਥਾ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਇਸ ਲਈ ਜਦੋਂ ਉਹ ਅਹੁਦੇ ਤੋਂ ਸੇਵਾ–ਮੁਕਤ ਹੋ ਚੁੱਕੇ ਹਨ, ਇਸ ਲਈ ਉਨ੍ਹਾਂ ਦਾ ਇਸ ਮਾਮਲੇ ਵਿੱਚ ਪੇਸ਼ ਹੋਣ ਦਾ ਕੋਈ ਅਧਿਕਾਰ ਹੀ ਨਹੀਂ ਬਣਦਾ।’

 

 

ਸਿਟੀ ਸੈਂਟਰ ਯੋਜਨਾ ਨੂੰ ਪੰਜਾਬ ਦੇ ਸਭ ਤੋਂ ਵੱਡੇ ਪ੍ਰੋਜੈਕਟਾਂ ਵਜੋਂ ਪੇਸ਼ ਕੀਤਾ ਗਿਆ ਸੀ ਤੇ ਇਨ੍ਹਾਂ ਦੀ ਸ਼ੁਰੂਆਤ 2006 ਵਿੱਚ ਹੋਈ ਸੀ। ਲੁਧਿਆਣਾ ਸਥਿਤ ਇਸ ਕੰਪਲੈਕਸ ਵਿੱਚ ਸ਼ਾਪਿੰਗ ਮਾਲ, ਮਲਟੀ–ਪਲੈਕਸ, ਅਪਾਰਟਮੈਂਟਸ ਤੇ ਇੱਕ ਹੈਲੀਪੈਡ ਵੀ ਬਣਾਇਆ ਜਾਣਾ ਸੀ ਪਰ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਰਚ 2007 ਦੌਰਾਨ ਕੇਸ ਦਰਜ ਕਰ ਲਿਆ ਸੀ। ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੇ ਸਥਾਨਕ ਸਰਕਾਰਾਂ ਬਾਰੇ ਸਾਬਕਾ ਮੰਤਰੀ ਜਗਜੀਤ ਸਿੰਘ (ਹੁਣ ਸਵਰਗੀ) ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਦਾਅਵਾ ਇਹ ਕੀਤਾ ਗਿਆ ਸੀ ਕਿ ਇਸ ਨਾਲ ਸੂਬੇ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ।.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:City Centre Scam Punjab Govt raises question over Sumedh Saini right