ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿ਼ਆ

ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿ਼ਆ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਓਪੀਡੀ (ਆਊਟ-ਪੇਸ਼ੈਂਟ ਡਿਪਾਰਟਮੈਂਟ - ਬਾਹਰੀ ਰੋਗੀਆਂ ਦੀ ਜਾਂਚ ਲਈ ਵਿਭਾਗ) ਵਿੱਚ ਵੀਰਵਾਰ ਨੂੰ ਅੱਗ ਲੱਗ ਗਈ। ਸਾਰੇ ਮਰੀਜ਼ਾਂ ਨੂੰ ਸਮੇਂ-ਸਿਰ ਸੁੱਖੀਂ-ਸਾਂਦੀਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕਿਸੇ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ। ਇਹ ਖ਼ਬਰ ਲਿਖੇ ਜਾਣ ਤੱਕ ਵੀ ਫ਼ਾਇਰ ਬ੍ਰਿਗੇਡ ਦੇ ਇੰਜਣ ਹਸਪਤਾਲ ਦੇ ਬਾਹਰ ਮੌਜੂਦ ਸਨ।


ਏਐੱਨਆਈ ਨੇ ਇੱਕ ਟਵੀਟ ਰਾਹੀਂ ਇਹ ਖ਼ਬਰ ਸਾਂਝੀ ਕੀਤੀ। ਇਸ ਤੋਂ ਪਹਿਲਾਂ ਅੱਜ ਸਵੇਰੇ ਮਹਾਰਾਸ਼ਟਰ ਔਰੰਗਾਬਾਦ ਸ਼ਹਿਰ ਦੇ ਮਾਣਿਕ ਹਸਪਤਾਲ `ਚ ਵੀ ਅੱਗ ਲੱਗ ਗਈ। ਉੱਥੇ ਵੀ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਗਿਆ ਤੇ 30 ਮਰੀਜ਼ਾਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਂਝ ਕੁਝ ਮਰੀਜ਼ਾਂ ਨੇ ਦਮ ਘੁੱਟਣ ਦੀ ਸਿ਼ਕਾਇਤ ਜ਼ਰੂਰ ਕੀਤੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Civil hospital ludhiana caught fire big tragedy averted