ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਅਮਰਿੰਦਰ ਨੇ ਆਪ ਨੂੰ ਦਿੱਤਾ ਜਵਾਬ, ਅਕਾਲੀਆਂ ’ਤੇ ਵਿੰਨਿਆ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਚ ਸਿਫਰ ਕਾਲ ਦੌਰਾਨ ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਉਠਾਏ ਮੁੱਦੇ ਦੇ ਜਵਾਬ ਬਾਰੇ ਐਲਾਨ ਕੀਤਾ ਕਿ ਅਕਾਲੀਆਂ ਵੱਲੋਂ ਨਿਆਂ ਦੇ ਰਾਹ ’ਚ ਅੜਿੱਕੇ ਡਾਹੁਣ ਦੇ ਬਾਵਜੂਦ ਉਨਾਂ ਦੀ ਸਰਕਾਰ ਇਸ ਕੇਸ ਨੂੰ ਕਾਨੂੰਨੀ ਸਿੱਟੇ ’ਤੇ ਲਿਜਾਵੇਗੀ ਅਤੇ ਪੀੜਤਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ।

 

ਇਸ ਸਮੁੱਚੇ ਮਾਮਲੇ ਵਿੱਚ ਅਕਾਲੀਆਂ ਦੀ ਸ਼ਰਮਨਾਕ ਅਤੇ ਅੜਿੱਕਾ ਡਾਹੁਣ ਵਾਲੀ ਭੂਮਿਕਾ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਜਾਂਚ ਲਮਕਾਉਣ ਲਈ ਕੇਸ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੇ ਅਤੇ ਹੁਣ ਕੇਂਦਰੀ ਏਜੰਸੀ ’ਤੇ ਕਾਹਲੀ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਦਬਾਅ ਬਣਾਇਆ ਗਿਆ।

 

ਮੁੱਖ ਮੰਤਰੀ ਨੇ ਚਰਨਜੀਤ ਸਿੰਘ ਤੇ ਹੋਰ ਬਨਾਮ ਸਟੇਟ ਆਫ਼ ਪੰਜਾਬ ਦੇ ਕੇਸ ਵਿੱਚ 25 ਜਨਵਰੀ, 2019 ਨੂੰ ਦਿੱਤੇ ਫੈਸਲੇ ਦੇ ਕੁਝ ਹਿੱਸੇ ਨੂੰ ਪੜਦਿਆਂ ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ਵਿੱਚ ਕੋਈ ਪ੍ਰਗਤੀ ਕਰਨ ਵਿੱਚ ਸੀ.ਬੀ.ਆਈ. ਦੀ ਨਾਕਾਮੀ ਦੇ ਤੱਥ ਦਾ ਨੋਟਿਸ ਲੈਣ ਦਾ ਵੀ ਜ਼ਿਕਰ ਕੀਤਾ।

 

ਕੈਪਟਨ ਅਮਰਿੰਦਰ ਸਿੰਘ ਨੇ ਇਸ ਤੱਥ ਦਾ ਵੀ ਜ਼ਿਕਰ ਕੀਤਾ ਕਿ ਅਦਾਲਤ ਨੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਐਸ.ਆਈ.ਟੀ. ਨੂੰ ਜਾਂਚ ਨਾਲ ਨਜਿੱਠਣ ਲਈ ਸਮਰਥਵਾਨ ਦੱਸਿਆ। ਉਨਾਂ ਨੇ ਅਦਾਲਤ ਦੇ ਹਵਾਲੇ ਦਾ ਜ਼ਿਕਰ ਕਰਦਿਆਂ ਦੱਸਿਆ,‘‘ਇਸ ਅਦਾਲਤ ਨੂੰ ਕਾਨੂੰਨ ਸਿੱਟੇ ’ਤੇ ਪਹੁੰਚਣ ਦੇ ਉਦੇਸ਼ ਵਿੱਚ ਕੋਈ ਸੰਦੇਹ ਨਹੀਂ। ਐਸ.ਆਈ.ਟੀ. ਆਪਣੀ ਜਾਂਚ ਲਈ ਸਾਰੇ ਪੜਤਾਲੀਆ ਹੁਨਰ ਅਤੇ ਫੌਰੈਂਸਿਕ ਤਰੀਕਿਆਂ ਦੀ ਵਰਤੋਂ ਕਰੇਗੀ।’’

 

ਮੁੱਖ ਮੰਤਰੀ ਨੇ ਸਦਨ ਵਿੱਚ ਇਨਾਂ ਤੱਥਾਂ ਤੇ ਹਾਲਾਤ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਹ ਹੋਰ ਵੀ ਸਪੱਸ਼ਟ ਹੈ ਕਿ ਬਰਗਾੜੀ ਕੇਸ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨਾ ਗਲਤ ਅਤੇ ਨਿਆਂ ਦੇ ਹਿੱਤ ਵਿੱਚ ਨਹੀਂ ਸੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Amarinder responds to Aam Aadmi Party targeting Akali people