ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀਆਂ ਸਰਹੱਦਾਂ 'ਤੇ ISI ਦੀ ਵੱਧ ਰਹੀ ਸਰਗਰਮੀ ਬਾਰੇ CM ਅਮਰਿੰਦਰ ਚਿੰਤਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਇੱਥੇ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਤੋਂ ਦੂਰ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾਂਦੇ ਡਰੋਨਾਂ ਨੂੰ ਰੋਕਣ ਲਈ ਪੁਖਤਾ ਉਪਕਰਨ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ

 

 

ਇਹ ਮੁੱਦਾ ਮੁੱਖ ਮੰਤਰੀ ਦੁਆਰਾ ਰਾਜ ਸਭਾ ਅਤੇ ਲੋਕ ਸਭਾ ਤੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਸੱਦੀ ਮੀਟਿੰਗ ਦੌਰਾਨ ਵਿਚਾਰ ਲਈ ਅੱਗੇ ਰੱਖਿਆ ਗਿਆ

 

ਮੁੱਖ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਦਬਾਅ ਵਧਣ ਦੇ ਮੱਦੇਨਜ਼ਰ ਪੰਜਾਬ ਦੀਆਂ ਸਰਹੱਦਾਂ 'ਤੇ ਆਈ.ਐਸ.ਆਈ. ਦੀਆਂ ਵਧ ਰਹੀਆਂ ਗਤੀਵਿਧੀਆਂ 'ਤੇ ਚਿੰਤਾ ਜ਼ਾਹਰ ਕੀਤੀ

 

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਕੋਲ ਇਹ ਮੁੱਦਾ ਪਹਿਲਾਂ ਹੀ ਉਠਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਅਗਸਤ, 2019 ਵਿੱਚ ਵੀ ਉਨ੍ਹਾਂ ਨੇ ਇਸ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ, ਜਦੋਂ ਪਹਿਲੀ ਵਾਰ ਅਜਿਹੇ ਡਰੋਨਾਂ ਦੀ ਵਰਤੋਂ ਦਾ ਮਾਮਲਾ ਸਾਹਮਣੇ ਆਇਆ ਸੀ

 

ਉਨ੍ਹਾਂ ਨੇ ਭਾਰਤ-ਪਾਕਿ ਸਰਹੱਦ ਤੋਂ ਡਰੋਨਾਂ ਜ਼ਰੀਏ ਹਥਿਆਰਾਂ ਜਿਵੇਂ ਦੂਰ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਖੇਪ ਦੀ ਤਸਕਰੀ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ ਅਤੇ ਕੌਮੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਸੀ

 

ਉਨ੍ਹਾਂ ਨੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਸੀ ਕਿ ਡਰੋਨਾਂ ਰਾਹੀਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਿਆਂ ਸਮੇਤ ਗੈਰ-ਕਾਨੂੰਨੀ ਮਾਲ ਨੂੰ ਸੁਰੱਖਿਅਤ ਪਹੁੰਚਾਇਆ ਜਾ ਸਕਦਾ ਹੈ

 

ਅੱਜ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਲੋੜੀਂਦੀ ਤਕਨਾਲੋਜੀ/ਢਾਂਚਾ ਵਿਕਸਤ/ਸਥਾਪਤ ਕਰਨ ਜਿਵੇਂ ਰਡਾਰ ਜੋ ਘੱਟ ਉਡਾਣ ਭਰਨ ਵਾਲੇ ਹਵਾਈ ਯੰਤਰਾਂ ਜਿਵੇਂ ਯੂ..ਵੀ. ਅਤੇ ਡਰੋਨਾਂ ਦੀ ਹਲਚਲ ਦਾ ਪਤਾ ਲਗਾ ਸਕਦੇ ਹਨ, ਲਾਉਣ ਲਈ ਰਣਨੀਤੀਆਂ ਤਿਆਰ ਕਰਨ ਦੀ ਲੋੜ ਨੂੰ ਦੁਹਰਾਇਆ

 

ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਡਰੋਨਾਂ ਦੀ ਵਰਤੋਂ ਵਿਰੁੱਧ ਢੁਕਵੀਂ ਜਵਾਬੀ ਕਾਰਵਾਈ ਦੀ ਲੋੜ ਹੈਮੀਟਿੰਗ ਵਿੱਚ ਸੰਸਦ ਮੈਂਬਰਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Amarinder worried about ISI s increasing activity on Punjab borders