ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਗੋਲੀਕਾਂਡਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ ਨਹੀਂ ਹੋ ਸਕਦਾ: ਬਾਦਲ

​​​​​​​ਗੋਲੀਕਾਂਡਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ ਨਹੀਂ ਹੋ ਸਕਦਾ: ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜਿਵੇਂ ਪੁਲਵਾਮਾ ਦਹਿਸ਼ਤਗਰਦ ਹਮਲੇ ਲਈ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਤਿਵੇਂ ਹੀ ਮੁੱਖ ਮੰਤਰੀ ਨੂੰ ਵੀ ਕਿਸੇ ਸੂਬੇ ’ਚ ਵਾਪਰਨ ਵਾਲੇ ਗੋਲੀਕਾਂਡਾਂ ਲਈ ਜ਼ਿੰਮੇਵਾਰ ਕਰਾਰ ਨਹੀਂ ਦਿੱਤਾ ਜਾ ਸਕਦਾ।

 

 

ਇੱਥੇ ਵਰਨਣਯੋਗ ਹੈ ਕਿ ਹਾਲੇ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਇੱਕ ਖ਼ਾਸ ਪ੍ਰੈੱਸ ਕਾਨਫ਼ਰੰਸ ਕਰ ਕੇ ਸ੍ਰੀ ਬਾਦਲ ਨੇ ਕਿਹਾ ਸੀ ਕਿ ਬਹਿਬਲ ਕਲਾਂ ਗੋਲੀਕਾਂਡ ਵਿੱਚ ਪੰਜਾਬ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ, ਇਸ ਲਈ ਉਹ ਖ਼ੁਦ ਆਪਣੀ ਗ੍ਰਿਫ਼ਤਾਰੀ ਦੇਣ ਲਈ ਆਪਣੇ ਪਿੰਡ ਬਾਦਲ ਤੋਂ ਸਵੇਰੇ ਹੀ ਚੰਡੀਗੜ੍ਹ ਲਈ ਚੱਲ ਪਏ ਸਨ। ਉਨ੍ਹਾਂ ਕੱਲ੍ਹ ਇਹ ਵੀ ਦੱਸਿਆ ਸੀ ਕਿ ਇਸ ਬਾਰੇ ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਵੀ ਸੂਚਿਤ ਕਰ ਦਿੱਤਾ ਹੈ ਕਿ ਉਹ ਆਪਣੀ ਗ੍ਰਿਫ਼ਤਾਰੀ ਦੇਣ ਲਈ ਆ ਗਏ ਹਨ ਤੇ ਉਨ੍ਹਾਂ ਨੂੰ ਜਦੋਂ ਮਰਜ਼ੀ ਗ੍ਰਿਫ਼ਤਾਰ ਕਰ ਲਿਆ ਜਾਵੇ।

 

 

ਪਰ ਅੱਜ ਸ੍ਰੀ ਬਾਦਲ ਦਾ ਕੁਝ ਦੂਜਾ ਹੀ ਰੂਪ ਵਿਖਾਈ ਦਿੱਤਾ। ਅੱਜ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਗੋਲੀਕਾਂਡਾਂ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।

​​​​​​​ਗੋਲੀਕਾਂਡਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ ਨਹੀਂ ਹੋ ਸਕਦਾ: ਬਾਦਲ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM cant be termed responsible for firing incidents Badal