ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਕੈਪਟਨ ਅਮਰਿੰਦਰ ਸਿੰਘ ਨੇ ਇਕਜੁੱਟਤਾ ਦੀ ਦੱਸੀ ਇਤਿਹਾਸਕ ਉਦਾਹਰਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਤਾਨਵੀ ਇਤਿਹਾਸ ਦੀ ਇਕ ਉਦਾਹਰਨ ਸਾਂਝੀ ਕਰਦਿਆਂ ਦੱਸਿਆ ਕਿ ਜਦੋਂ ਬਰਤਾਨੀਆ ਜਰਮਨੀ ਖਿਲਾਫ ਜੰਗ ਲੜ ਰਿਹਾ ਸੀ ਤਾਂ ਕੰਜ਼ਰਵੇਟਿਵ ਪਾਰਟੀ ਦੇ ਤੱਤਕਾਲੀ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਨੇ ਲੇਬਰ ਪਾਰਟੀ ਦੇ ਕਲੈਮਿਟ ਐਟਲੀ ਨੂੰ ਆਪਣਾ ਡਿਪਟੀ ਪ੍ਰਧਾਨ ਮੰਤਰੀ ਨਿਯੁਕਤ ਕਰ ਲਿਆ ਸੀ

 

ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਸਿਰਫ ਇਕਜੁੱਟਤਾ ਨਾਲ ਹੀ ਲੜ ਕੇ ਜਿੱਤੀ ਜਾ ਸਕਦੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਮੁਸ਼ਕਲ ਸਮੇਂ ਵਿੱਚੋਂ ਲੰਘ ਰਿਹਾ ਹੈ ਉਨ੍ਹਾਂ ਕਿਹਾ ਕਿ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਉਨ੍ਹਾਂ ਕਿਹਾ, ''ਇਹ ਪੰਜਾਬ ਦੀ ਲੜਾਈ ਹੈ ਜੋ ਲੋਕਾਂ ਲਈ ਲੜੀ ਜਾ ਰਹੀ ਹੈ''


ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਦੀ ਕੋਵਿਡ ਸਥਿਤੀ ਨਾਲ ਨਜਿੱਠਣ ਬਾਰੇ ਕੀਤੀ ਜਾ ਰਹੀ ਆਲੋਚਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਇਸ ਨਾਜ਼ੁਕ ਸਮੇਂ ਵਿੱਚ ਨਕਰਾਤਮਕ ਗੱਲਾਂ ਨਹੀਂ ਸੁਣਨੀਆਂ ਚਾਹੇਗਾ ਉਨ੍ਹਾਂ ਕਿਹਾ ਕਿ ਲੋਕ ਪਹਿਲਾ ਹੀ ਨਕਰਾਤਮਕ ਦੌਰ ਵਿੱਚੋਂ ਗੁਜ਼ਰ ਰਹੇ ਹਨ ਅਤੇ ਉਹ ਚੰਗੀਆਂ ਤੇ ਖੁਸ਼ੀ ਵਾਲੀਆਂ ਖਬਰਾਂ ਸੁਣਨਾ ਚਾਹੁੰਦੇ ਹਨ


ਕੇਂਦਰ ਸਰਕਾਰ ਵੱਲੋਂ ਮਾਪਦੰਡਾਂ ਵਿੱਚ ਢਿੱਲ ਦੇਣ ਨਾਲ ਬਾਹਰੀ ਸੂਬਿਆਂ ' ਫਸੇ ਹੋਰ ਪੰਜਾਬੀਆਂ ਦੇ ਵਾਪਸ ਪਰਤਣ ਨਾਲ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਸੰਭਾਵੀ ਵਾਧੇ ਬਾਰੇ ਸੁਚੇਤ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਏਕਾਂਤਵਾਸ ਤੋਂ ਖੌਫਜ਼ਦਾ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਵਾਪਸ ਪਰਤਣ ਵਾਲੇ ਇਸ ਰੋਗ ਦਾ ਫੈਲਾਅ ਆਪਣੇ ਪਰਿਵਾਰਾਂ, ਗੁਆਂਢੀਆਂ ਅਤੇ ਹੋਰਾਂ ਦਰਮਿਆਨ ਨਾ ਫੈਲਾਉਣ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Captain Amarinder Singh told the solidarity historical example