ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੂੰ ਮਿਲਣਗੇ CM ਕੈਪਟਨ, ਪੋਸਟ ਮੈਟ੍ਰਿਕ ਵਜ਼ੀਫਿਆਂ ਬਾਰੇ ਕਰਨਗੇ ਗੱਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਬਕਾਇਆ ਅਦਾਇਗੀ ਜਾਰੀ ਕਰਨ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਇਸ ਮਸਲੇ ਨੂੰ ਪ੍ਰਧਾਨ ਮੰਤਰੀ ਕੋਲ ਉਠਾਉਣਗੇ

 

ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਕੇ ਸਾਲ 2017-18 ਲਈ ਕੇਂਦਰੀ ਸਪਾਂਸਰ ਸਕੀਮ ਤਹਿਤ 780 ਕਰੋੜ ਦੀ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕਰਨਗੇ

 

ਮੁੱਖ ਮੰਤਰੀ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਸੌਂਪਿਆ ਜਾਣਾ ਵਾਲਾ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਅਤੇ ਇਸ ਸਕੀਮ ਤਹਿਤ ਲੋੜੀਂਦੇ ਫੰਡ ਤੁਰੰਤ ਜਾਰੀ ਕਰਨ ਲਈ ਢੰਗ-ਤਰੀਕੇ ਤਲਾਸ਼ੇ ਜਾਣ ਲਈ ਆਖਿਆ

 

ਸਾਲ 2016-17 ਲਈ ਇਸ ਸਕੀਮ ਤਹਿਤ 309 ਕਰੋੜ ਰੁਪਏ ਦੇ ਬਕਾਇਆ ਫੰਡਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਾਲ 2016-17 ਲਈ ਇਸ ਸਬੰਧ ਵਿੱਚ ਸੂਬੇ ਦੇ ਹਿੱਸੇ ਦੀ 57 ਕਰੋੜ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਲਈ ਆਖਿਆ ਤਾਂ ਕਿ ਲੋੜੀਂਦੇ ਵਰਤੋਂ ਸਰਟੀਫਿਕੇਟ ਕੇਂਦਰ ਸਰਕਾਰ ਨੂੰ ਸੌਂਪੇ ਜਾ ਸਕਣ ਜਿਸ ਨਾਲ ਇਸ ਸਮੇਂ ਦਾ 309 ਕਰੋੜ ਰੁਪਏ ਦਾ ਬਣਦਾ ਕੇਂਦਰੀ ਹਿੱਸਾ ਛੇਤੀ ਜਾਰੀ ਹੋਣ ਲਈ ਰਾਹ ਪੱਧਰਾ ਹੋਵੇਗਾ

 

ਉਨ੍ਹਾਂ ਨੇ ਵਿਭਾਗ ਨੂੰ 31 ਜਨਵਰੀ, 2020 ਤੱਕ ਹਰ ਹਾਲ ਵਿੱਚ ਵਰਤੋਂ ਸਰਟੀਫਿਕੇਟ ਸੌਂਪਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ

 

ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਨੂੰ ਆਖਿਆ ਕਿ 57 ਕਰੋੜ ਦੀ ਰਾਸ਼ੀ ਇਕ ਹਫ਼ਤੇ ਵਿੱਚ ਯੋਗ ਵਿਦਿਆਰਥੀਆਂ ਨੂੰ ਵੰਡਣੀ ਯਕੀਨੀ ਬਣਾਈ ਜਾਵੇ ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਇਕ ਵਾਰ ਸਰਟੀਫਿਕੇਟ ਸੌਂਪੇ ਜਾਣ 'ਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ 309 ਕਰੋੜ ਰੁਪਏ ਦੀ ਰਾਸ਼ੀ ਛੇਤੀ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਪੈਰਵੀ ਕੀਤੀ ਜਾਵੇ

 

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਖਿਆ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਕਰੀਅਰ ਕਿਸੇ ਵੀ ਕੀਮਤ 'ਤੇ ਖਰਾਬ ਨਹੀਂ ਹੋਣਾ ਚਾਹੀਦਾ

 

ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 17 ਜੂਨ, 2018 ਨੂੰ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਈ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕਰਨ ਲਈ ਆਖਿਆ ਸੀ ਕਿਉਂ ਜੋ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਇਸ ਸਕੀਮ ਦਾ ਉਦੇਸ਼ ਹੀ ਖਤਮ ਹੋ ਜਾਵੇਗਾ ਅਤੇ ਇਹ ਕਦਮ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਹੋਰ ਔਖੀ ਸਥਿਤੀ ਵਿੱਚ ਧੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ 'ਤੇ ਨਾ-ਸਹਿਣਯੋਗ ਵਿੱਤੀ ਭਾਰ ਪਾਏਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Captain amarinder will meet to PM Modi talk about post-matric scholarships