ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਬਾਰੇ ਬੋਲੇ CM ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਉੱਪਰ ਧੰਨਵਾਦੀ ਮਤੇ 'ਤੇ ਬੋਲਦਿਆਂ ਕਿਹਾ ਕਿ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਦਾ ਕੰਮ ਪ੍ਰਗਤੀ ਅਧੀਨ ਹੈ।

 

ਉਨ੍ਹਾਂ ਭਰੋਸਾ ਦਿਵਾਇਆ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇਗੀ ਅਤੇ ਉਮੀਦ ਹੈ ਕਿ ਇਹ ਮੌਜੂਦਾ ਸਾਲ ਵਿੱਚ ਹੀ ਲਾਗੂ ਹੋ ਜਾਵੇ।

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਪ੍ਰਤੀਬੱਧਤਾ ਨਾਲ ਵੱਖ-ਵੱਖ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਮਲੀਜਾਮਾਂ ਪਹਿਨਾ ਰਹੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Punjab Amarinder speaks on implementation of 6th pay commission