ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਹਰਸਿਮਰਤ ਵਹਾਅ ਰਹੀ ਮਗਰਮੱਛ ਦੇ ਹੰਝੂ 'ਤੇ ਅਕਾਲੀ ਹੋਏ ਨੰਗੇ'

ਅਕਾਲੀ ਆਗੂ ਹਰਸਿਮਰਤ ਕੌਰ ਬਾਦਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਮੁੱਦੇ 'ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਟਵੀਟ ਨੂੰ ਸ਼ਰਮਨਾਕ ਅਤੇ ਬੇਤੁਕਾ ਦੱਸਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਕੋ- ਇਕ ਮੁਆਵਜਾ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ 2006 ਵਿਚ ਦਿੱਤਾ ਗਿਆ ਸੀ। 


ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਦਾ ਇਹ ਟਵੀਟ ਸਿਰਫ ਉਨ੍ਹਾਂ ਦੇ ਉਸ ਐਲਾਨ 'ਤੇ ਪ੍ਰਤੀਕਿਰਿਆ ਹੈ ਜਿਸ ਵਿੱਚ ਕਿਹਾ ਸੀ ਕਿ ਜੇ ਕੇਂਦਰ ਸਰਕਾਰ ਨਜ਼ਰਬੰਦਾਂ ਨੂੰ ਬਚਾਉਣ ਲਈ ਅੱਗੇ ਨਹੀਂ ਆਉਣਾ ਚਾਹੁੰਦੀ ਤਾਂ ਪੰਜਾਬ ਮੁਆਵਜ਼ੇ ਦੀ ਪੂਰੀ ਰਾਸ਼ੀ ਦੇਣ ਲਈ ਤਿਆਰ ਹੈ।  ਹਰਸਿਮਰਤ ਕੌਰ ਬਾਦਲ ਦੀ ਇਹ ਘਬਰਾਹਟ ਭਰੀ ਪ੍ਰਤੀਕਿਰਿਆ ਹੈ।  ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਤੋਂ ਇਹ ਵੀ ਜਾਣਨਾ ਚਾਹਿਆ ਕਿ ਉਹ ਕੇਂਦਰ ਵਿੱਚ ਮੰਤਰੀ ਹੁੰਦੇ ਹੋਏ ਵੀ ਪਿਛਲੇ 4 ਸਾਲਾਂ ਦੌਰਾਨ ਇਹ ਮੁੱਦਾ ਕੇਂਦਰ ਕੋਲ ਉਠਾਉਣ ਲਈ ਨਾਕਾਮ ਕਿਉਂ ਰਹੇ।  ਜੇ ਅਕਾਲੀ ਉਸ ਸਿੱਖ ਭਾਈਚਾਰੇ ਦੇ ਅਧਿਕਾਰਾਂ ਬਾਰੇ ਰੱਤੀ ਭਰ ਵੀ ਗੰਭੀਰ ਹਨ ਜਿਨ੍ਹਾਂ ਦੇ ਉਹ ਆਪਣੇ ਆਪ ਨੂੰ ਖੈਰ-ਖਵਾਹ ਹੋਣ ਦਾ ਦਾਅਵਾ ਕਰਦੇ ਹਨ। 


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੇ ਅਕਾਲੀਆਂ ਨੂੰ ਇਸ ਮਾਮਲੇ 'ਤੇ ਪੂਰੀ ਤਰ੍ਹਾਂ ਨੰਗੇ ਕਰ ਦਿੱਤਾ ਹੈ ਕਿ ਉਹ ਇਸ ਤੋਂ ਸਿਆਸੀ ਲਾਹਾ ਲੈਣ ਲਈ ਕਿੰਨੇ ਉਤਸੁਕ ਹਨ।  ਹੁਣ ਹਰਸਿਮਰਤ ਮਗਰਮੱਛ ਦੇ ਹੰਝੂ ਵਹਾਅ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:cm punjab attack akali dal over jodhupur detained sikh issue