ਅਗਲੀ ਕਹਾਣੀ

ਆਪ ਵਿਧਾਇਕ ਕੁੱਟਮਾਰ ਮਾਮਲੇ 'ਚ ਕੈਪਟਨ ਨੇ ਲਿਆ ਸਖਤ ਸਟੈਂਡ

ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਾਫੀਏ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਕੀਤੇ ਕਥਿਤ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਇਸ ਘਟਨਾ 'ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ 'ਚ ਸੂਬੇ 'ਚ ਬਦਅਮਨੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ। 

ਹਾਲਾਂਕਿ ਰੂਪ ਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਹੋਏ ਹਮਲੇ ਦੇ ਸਬੰਧ ਵਿੱਚ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ 'ਚ ਹਨ ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਹਨ। 

ਅੱਜ ਦੁਪਹਿਰ ਹੋਏ ਹਮਲੇ 'ਚ ਅਮਰਜੀਤ ਸਿੰਘ ਤੋਂ ਇਲਾਵਾ ਉਨ੍ਹਾਂ ਦਾ ਗੰਨਮੈਨ ਹੈਡ ਕਾਂਸਟੇਬਲ ਸੁਖਦੀਪ ਸਿੰਘ ਵੀ ਜ਼ਖਮੀ ਹੋਏ ਸੀ.ਅਮਰਜੀਤ ਸਿੰਘ ਨੂੰ ਚੈਕਅਪ ਲਈ ਪੀ.ਜੀ.ਆਈ ਚੰਡੀਗੜ੍ਹ ਵਿਖੇ ਰੈਫ਼ਰ ਕੀਤਾ ਗਿਆ. ਦੋਸ਼ੀਆਂ ਕੋਲੋਂ ਇਕ ਕਾਲੇ ਰੰਗ ਦੀ ਐਕਸ ਯੂ ਵੀ ਗੱਡੀ ਅਤੇ 12 ਬੋਰ ਦੀਆਂ 2 ਬੰਦੂਕਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:cm punjab declared investigation in alleged attack on aap mla