ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੀ ਤਿਆਰੀ ਲਈ ਮੁੱਖ ਮੰਤਰੀ ਨੇ ਸੰਤ ਸਮਾਜ ਤੋਂ ਸੁਝਾਅ ਮੰਗੇ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੀ ਤਿਆਰੀ ਲਈ ਮੁੱਖ ਮੰਤਰੀ ਨੇ ਸੰਤ ਸਮਾਜ ਤੋਂ ਸੁਝਾਅ ਮੰਗੇ

ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸਮਾਜ ਤੋਂ  ਸੁਝਾਵਾਂ ਦੀ ਮੰਗ ਕੀਤੀ। ਸੰਤ ਸਮਾਜ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਇਸ ਸਬੰਧੀ ਕੇਂਦਰ ਸਰਕਾਰ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ।

 

ਮੁੱਖ ਮੰਤਰੀ ਨੇ ਸੰਤ ਸਮਾਜ ਦੇ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਆਪਣੇਸੁਝਾਅ ਅਤੇ ਵਿਚਾਰ ਪੇਸ਼ ਕਰਨ ਤਾਂ ਜੋ ਸਮਾਗਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਸਕਣ। ੳਨ੍ਹਾਂ ਦੱਸਿਆ ਕਿ ਸਮਾਗਮਾਂ ਸਬੰਧੀ ਖਾਕਾ ਤਿਆਰ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੀ. ਡਬਲਿਊ ਡੀ ਮੰਤਰੀ ਵਿਜੇ ਇੰਦਰ ਸਿੰਗਲਾ ’ਤੇ ਆਧਾਰਿਤ ਇਕ ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਦੱਸਿਆ ਕਿ ‘ਪਕਾਸ਼ ਉਤਸਵ’ ਨਾਲ ਸਬੰਧਤ ਪ੍ਰੋਗਰਾਮ ਸਾਰਾ ਸਾਲ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਗੁਰੂ ਜੀ ਦੇ ਜੀਵਨ, ਵਿਚਾਰਧਾਰਾ ਅਤੇ ਕਾਰਜਾਂ ਬਾਰੇ ਦੱਸਿਆ ਜਾਵੇਗਾ, ਜਿਹੜੇ ਕਿ ਅੱਜ ਵੀ ਆਲਮੀ ਪੱਧਰ ’ਤੇ ਲੱਖਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਨ।

 

ਉਨ੍ਹਾਂ ਬਾਬਾ ਸਰਬਜੋਤ ਸਿੰਘ ਬੇਦੀ ਨੂੰ ਬੇਨਤੀ ਕੀਤੀ ਕਿ ਸੰਤ ਸਮਾਜ ਦੇ ਨੁਮਾਇੰਦਿਆਂ ਦੀ ਇਕ ਕਮੇਟੀ ਗਠਿਤ ਕੀਤੀ ਜਾਵੇ, ਜਿਹੜੀ ਕਿ ਸਮਾਗਮਾਂ ਸਬੰਧੀ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਅਤੇ ਇੰਨ-ਬਿੰਨ ਲਾਗੂ ਕਰਨ ਲਈ ਰਾਜ ਸਰਕਾਰ ਵੱਲੋਂ ਕਮੇਟੀ ਨਾਲ ਲਗਾਤਾਰ ਰਾਬਤਾ ਰੱਖੇ। 


ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਦੇ ਸੁਝਾਅ ’ਤੇ ਪ੍ਰਧਾਨ ਮੰਤਰੀ ਨੇ ਸਮਾਗਮਾਂ ਸਬੰਧੀ ਇਕ 36 ਮੈਂਬਰੀ ਰਾਸ਼ਟਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਵਿਚ ਕੰਮ ਕਰੇਗੀ, ਜਿਸ ਵਿਚ 


ਕੇਂਦਰੀ ਵਿੱਤ ਮੰਤਰੀ, ਮੁੱਖ ਮੰਤਰੀ ਪੰਜਾਬ, ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ਼ਾਮਿਲ ਹਨ।  ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ 2019 ਨੂੰ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਤਿਹਾਸਕ ਸਥਾਨਾਂ ’ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਇਸ ਸਾਲ ਨਵੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਤਾਬਦੀ ਸਮਾਗਮਾਂ ਲਈ ਕੇਂਦਰ ਸਰਕਾਰ ਕੋਲੋਂ 2145 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM seeks suggestions from Sant Samaj for global celebrations of 550th Parkash Purab of Guru Nanak Dev Ji