ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਨਾ ਰੱਖੇ ਕੇਂਦਰ  : ਕੈਪਟਨ

ਕੈਪਟਨ ਵੱਲੋਂ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਮੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਸਮਾਰੋਹਾਂ ਦੌਰਾਨ ‘ਖੁੱਲ੍ਹੇ ਦਰਸ਼ਨ ਦੀਦਾਰ’ ਨੂੰ ਯਕੀਨੀ ਬਣਾਉਣ ਲਈ ਕਰਤਾਰਪੁਰ ਲਾਂਘਾ ਪਾਰ ਕਰਨ ਵਾਸਤੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ। 

 

ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦੇ ਦੁਆਲੇ ਉਸਾਰੇ ਜਾਣ ਵਾਲੇ ਬੁਨਿਆਦੀ ਢਾਂਚੇ ਅਤੇ ਉੱਥੇ ਪਹੁੰਚਣ ਵਾਲੀ ਸੜਕ ਦੀ ਸੇਧ ਨੂੰ ਜਲਦੀ ਨਾਲ ਅੰਤਿਮ ਰੂਪ ਦਿੱਤੇ ਜਾਣ ਵਾਸਤੇ ਮੋਦੀ ਸਰਕਾਰ ਨੂੰ ਕਿਹਾ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਲਾਂਘੇ ਨੂੰ ਅਮਲ `ਚ ਲਿਆਉਣ ਲਈ ਬਿਨ੍ਹਾਂ ਕਿਸੇ ਹੋਰ ਦੇਰੀ ਤੋਂ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਸਕੇ। 


ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਕੇ ਕਿਹਾ ਕਿ ਲਾਂਘੇ ਤੋਂ ਪਾਰ ਜਾਣ ਵਾਸਤੇ ਸ਼ਰਧਾਲੂਆਂ ਲਈ ਲਾਜ਼ਮੀ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ ਤਾਂ ਜੋ ਇਹ ਸ਼ਰਧਾਲੂ ਪਾਕਿਸਤਾਨੀ ਖਿੱਤੇ `ਚ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ।

 

ਲਿਖੇ ਪੱਤਰ `ਚ ਮੁੱਖ ਮੰਤਰੀ ਨੇ ਰਿਵਾਇਤੀ ਸਿੱਖ ਅਰਦਾਸ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਦੀ ਸੁਵਿਧਾ ਦੇ ਵਾਸਤੇ ਸਾਧਾਰਨ ਪ੍ਰਕਿਰਿਆ ਅਪਣਾਉਣ ਲਈ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਹੈ। 

 

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ `ਚ ਸੁਝਾਅ ਦਿੱਤਾ ਕਿ ਸ਼ਨਾਖਤ ਲਈ ਪਾਸਪੋਰਟ ਦੀ ਬਜਾਏ ਆਧਾਰ ਕਾਰਡ ਵਰਗੇ ਯੋਗ ਸਰਕਾਰੀ ਦਸਤਾਵੇਜ਼ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਕਿ ਵੱਧ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM seeks waiver of passport condition for Kartarpur visit