ਅਗਲੀ ਕਹਾਣੀ

​​​​​​​ਤਖ਼ਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ ਲਈ ਜ਼ਾਬਤਾ ਬਣਾਉਣ ਦੀ ਲੋੜ: ਲੌਂਗੋਵਾਲ

​​​​​​​ਤਖ਼ਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ ਲਈ ਜ਼ਾਬਤਾ ਬਣਾਉਣ ਦੀ ਲੋੜ: ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬਾਨ ਤੇ ਬਾਕੀ ਦੇ ਤਖ਼ਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ ਦਾ ਬਾਕਾਇਦਾ ਇੱਕ ਜ਼ਾਬਤਾ ਬਣਾਉਣ ਉੱਤੇ ਵਿਚਾਰ–ਵਟਾਂਦਰਾ ਕਰਨ ਦੀ ਜ਼ਰੂਰਤ ਹੈ। ਬੀਤੇ ਦਿਨੀਂ ਚੰਡੀਗੜ੍ਹ ਪੁੱਜੇ ਜੱਥੇਦਾਰ ਲੌਂਗੋਵਾਲ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਕਿ ਉਹ ਇਸ ਮੁੱਦੇ ਉੱਤੇ ਪੰਥਕ ਬੁੱਧੀਜੀਵੀਆਂ ਦੇ ਸੁਝਾਅ ਲੈਣਗੇ। ਜੱਥੇਦਾਰ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਪੁੱਜੇ ਹੋਏ ਸਨ।

 

 

ਜੱਥੇਦਾਰ ਲੌਂਗੋਵਾਲ ਮੁਤਾਬਕ ਉਪਰੋਕਤ ਮੁੱਦੇ ਉੱਤੇ ਵਿਚਾਰ–ਚਰਚਾ ਨਿਬੇੜਨ ਲਈ ਹਾਲੇ ਕੋਈ ਆਖ਼ਰੀ ਤਰੀਕ ਤਾਂ ਨਿਰਧਾਰਤ ਨਹੀਂ ਹੈ। ਬਹੁਤ ਸਾਰੀਆਂ ਪੰਥਕ ਜੱਥੇਬੰਦੀਆਂ ਹੁਣ ਪਿਛਲੇ ਕੁਝ ਸਮੇਂ ਤੋਂ ਪੰਜ ਤਖ਼ਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ ਲਈ ਬਾਕਾਇਦਾ ਇੱਕ ਜ਼ਾਬਤਾ ਬਣਾਉਣ ਦੀ ਮੰਗ ਕਰਦੀਆਂ ਆ ਰਹੀਆਂ ਹਨ।

 

 

ਜੱਥੇਦਾਰ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਜੱਥੇਦਾਰ ਦੇ ਅਹੁਦੇ ਦਾ ਰਾਜਨੀਤਕਰਨ ਕੀਤਾ ਗਿਆ ਸੀ ਤੇ ਇਹ ਅਭਿਆਸ ਭਵਿੱਖ ਵਿੱਚ ਵੀ ਜਾਰੀ ਰਹੇਗਾ।

 

 

ਜੱਥੇਦਾਰ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ (2019–2020) ਬਜਟ ਆਉਂਦੀ 30 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਤੇ ਉਹ 1,100 ਕਰੋੜ ਰੁਪਏ ਦਾ ਹੋਵੇਗਾ; ਜੋ ਮੌਜੂਦਾ ਸਾਲ ਦੇ ਮੁਕਾਬਲੇ 10 ਫ਼ੀ ਸਦੀ ਵੱਧ ਹੋਵੇਗਾ।

 

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਧਾਰਮਿਕ ਸਮੱਗਰੀ ਰੱਖਣ ਵਾਲੇ ਨਵਾਂ ਸ਼ਹਿਰ ਦੇ ਉਨ੍ਹਾਂ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ, ਜਿਨ੍ਹਾਂ ਨੂੰ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Code for Takht Jathedars appointment needed Longowal