ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੀਤ ਲਹਿਰ ਅਤੇ ਠੰਡ ਨੇ ਠਾਰੇ ਪੰਜਾਬ ਵਾਸੀਆਂ ਦੇ ਹੱਡ

ਦਸੰਬਰ ਮਹੀਨੇ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਪੂਰੇ ਪੰਜਾਬ ਨੂੰ ਇਸ ਸਮੇਂ ਕਲਾਵੇ 'ਚ ਲਿਆ ਹੋਇਆ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਸਮੇਤ ਕਈ ਸੂਬਿਆਂ 'ਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਠਾਰਿਆ ਹੋਇਆ ਹੈ ਅਤੇ ਲੋਕ ਇਸ ਠੰਡ ਤੋਂ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ 'ਤੇ ਪੈਣਾ ਸ਼ੁਰੂ ਹੋ ਗਿਆ ਹੈ।
 

ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨ ਤੱਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਕੋਲਡ ਡੇਅ ਕੰਡੀਸ਼ਨ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਸੀਤ ਲਹਿਰ ਦਾ ਪ੍ਰਕੋਪ ਵੀ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਹੋਰ ਗਿਰਾਵਟ ਹੋਵੇਗੀ।


 

ਠੰਡ ਨੇ ਲੁਧਿਆਣਾ 'ਚ 40 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਮੌਤਮ ਵਿਭਾਗ ਮੁਤਾਬਿਕ ਸਾਲ 1978 'ਚ 22 ਦਸੰਬਰ ਨੂੰ ਦਿਨ ਦਾ ਤਾਪਮਾਨ 10 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਪਿਛਲੇ 4 ਦਿਨ ਤੋਂ ਲੁਧਿਆਣਾ ਸ਼ਹਿਰ 'ਚ ਸੂਰਜ ਨਹੀਂ ਵਿਖਾਈ ਦਿੱਤਾ। ਬੱਦਲ ਤੇ ਸ਼ੀਤ ਲਹਿਰ ਕਾਰਨ ਹਰ ਕੋਈ ਕੜਾਕੇ ਦੀ ਠੰਡ 'ਚ ਕੰਬਦਾ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਵੀ ਪੂਰਾ ਦਿਨ ਧੁੱਪ ਨਾ ਨਿਕਲੀ ਅਤੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 10.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਆਮ ਤੋਂ 9 ਡਿਗਰੀ ਸੈਲਸੀਅਸ ਘੱਟ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰੇ ਹਵਾ 'ਚ ਨਮੀ ਦੀ ਮਾਤਰਾ 100% ਅਤੇ ਸ਼ਾਮ ਨੂੰ 87% ਰਿਕਾਰਡ ਕੀਤੀ ਗਈ।
 

ਐਤਵਾਰ ਨੂੰ ਹਰਿਆਣਾ ਦਾ ਨਾਰਨੌਲ 4.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੱਭ ਤੋਂ ਠੰਡਾ ਰਿਹਾ। ਮੌਸਮ ਵਿਭਾਗ ਮੁਤਾਬਿਕ ਭਿਵਾਨੀ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ 2 ਡਿਗਰੀ ਘੱਟ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਰਨਾਲ ਵਿਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ, ਸਿਰਸਾ ਅਤੇ ਹਿਸਾਰ ਵਿਚ ਲੜੀਵਾਰ 7.2 ਡਿਗਰੀ ਸੈਲਸੀਅਸ, 7.6 ਡਿਗਰੀ ਸੈਲਸੀਅਸ ਅਤੇ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
 

ਉੱਧਰ ਦਿੱਲੀ 'ਚ ਵੀ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਅਗਲੇ ਇੱਕ ਹਫਤੇ ਤਕ ਠੰਡ ਤੋਂ ਕੋਈ ਰਾਹਤ ਨਾ ਮਿਲਣ ਦੀ ਸੰਭਾਵਨਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cold wave conditions continue to prevail in North India