ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸਪੁਰ ’ਚ ਮੈਡੀਕਲ ਸਟੋਰ ’ਤੇ ਛਾਪੇਮਾਰੀ, ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਜ਼ਬਤ

ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਅੱਜ ਮੰਗਲਵਾਰ ਨੂੰ ਦਸਿਆ ਕਿ ਸੁਚੇਤ ਨਾਗਰਿਕਾਂ ਲਈਡਾਇਲ ਟੂ ਸਪੋਰਟ ਹੈਲਪਲਾਈਨਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਸਬੰਧੀ ਕਾਲ/ਸੰਦੇਸ਼/ਵਟਸਐਪ ਦੇ ਰੂਪ ' ਜਾਣਕਾਰੀ ਦਿੱਤੀ ਜਾ ਸਕਦੀ ਹੈਇਸ ਉਪਰਾਲੇ ਦੀ ਸ਼ੁਰੂਆਤ ਨਾਲ 8000 ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ

 

ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਐਫ.ਡੀ. ਹੈਲਪਲਾਈਨਡਾਇਲ ਟੂ ਸਪੋਰਟ ਹੈਲਪਲਾਈਨਰਾਹੀਂ ਗੁਰਦਾਸਪੁਰ ਦੇ ਫਤਹਿਗੜ੍ਹ ਚੂੜੀਆਂ ਦੇ ਮੈਡੀਕਲ ਸਟੋਰ ਸਬੰਧੀ ਸ਼ਿਕਾਇਤ ਮਿਲੀ ਸੀਤੁਰੰਤ ਹਰਕਤ ਵਿੱਚ ਆਉਂਦਿਆਂ ਡਰੱਗ ਕੰਟਰੋਲ ਅਫਸਰ, ਗੁਰਦਾਸਪੁਰ-2 ਵੱਲੋਂ ਆਪਣੀ ਟੀਮ ਨਾਲ ਮਿਲਕੇ ਮੌਕੇ 'ਤੇ ਕਾਰਵਾਈ ਕੀਤੀ ਗਈ ਤੇ ਜਾਂਚ-ਪੜਤਾਲ ਤੋਂ ਬਾਅਦ ਟ੍ਰੈਮਾਂਡੋਲ, ਡਾਈਫਿਨੌਕਸੀਲੇਟ ਤੇ ਅਲਪ੍ਰਾਜ਼ੋਲਮ ਆਦਿ ਤੱਤਾਂ ਵਾਲੀਆਂ 8000 ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏਇਹ ਸਾਰੀਆਂ ਦਵਾਈਆਂ ਜ਼ਬਤ ਕਰ ਲਈਆਂ ਗਈਆਂ ਕਿਉਂਕਿ ਦੁਕਾਨਦਾਰ ਇਨ੍ਹਾਂ ਦਵਾਈਆਂ ਸਬੰਧੀ ਕੋਈ ਵੀ ਰਿਕਾਰਡ ਪੇਸ਼ ਕਰਨ ਅਸਫ਼ਲ ਰਿਹਾ

 

ਦੱਸਣਯੋਗ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਦਿੰਦਿਆਂ ਕਮਿਸ਼ਨਰੇਟ ਆਫ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਵੱਲੋਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਦੀ ਜਾਣਕਾਰੀ ਦੇਣ ਸਬੰਧੀ ਇੱਕ ਵਿਸ਼ੇਸ਼ ਟੈਲੀਫੋਨ ਨੰਬਰ 98152 06006 “ਡਾਇਲ ਟੂ ਸਪੋਰਟ ਹੈਲਪਲਾਈਨਅਤੇ ਈਮੇਲ ਆਈ.ਡੀ.punjabdrugscontrolorg@gmail.com  ਇੱਕ ਦਿਨ ਪਹਿਲਾਂ ਹੀ ਸ਼ੁਰੂ ਕੀਤੇ ਗਏ ਹਨਇਨ੍ਹਾਂ ਦੁਕਾਨਦਾਰਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Complaint on FDA helpline leads to seizure of Habit Forming Drugs in punjab