ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਾਲੇਰ ਕੋਟਲਾ ’ਚ ਰਿਹਾ ਮੁਕੰਮਲ ਬੰਦ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਾਲੇਰ ਕੋਟਲਾ ’ਚ ਰਿਹਾ ਮੁਕੰਮਲ ਬੰਦ

ਨਾਗਰਿਕਤਾ ਸੋਧ ਬਿਲ ਹੁਣ ਕਾਨੂੰਨ ਦਾ ਰੂਪ ਅਖ਼ਤਿਆਰ ਕਰ ਗਿਆ ਹੈ। ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਇਸ ਕਾਨੂੰਨ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਸੰਗਰੂਰ ਜ਼ਿਲ੍ਹੇ ਦੇ ਮੁਸਲਿਮ ਬਹੁ–ਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ’ਚ ਵੀ ਅੱਜ ਪੂਰੀ ਤਰ੍ਹਾਂ ਬੰਦ ਰਿਹਾ।

 

 

ਆਮ ਦੁਕਾਨਾਂ ਤੇ ਹੋਰ ਕਾਰੋਬਾਰੀ ਅਦਾਰੇ ਅੱਜ ਸ਼ੁੱਕਰਵਾਰ ਨੂੰ ਪੂਰੀ ਤਰ੍ਹਾਂ ਬੰਦ ਰਹੇ। ਇਹ ਖ਼ਬਰ ਲਿਖੇ ਜਾਣ ਤੱਕ ਸਥਾਨਕ ਨਿਵਾਸੀ ਜਾਮਾ ਮਸਜਿਦ ਵਿੱਚ ਇਕੱਠੇ ਹੋ ਕੇ ਮੀਟਿੰਗ ਕਰਨ ਲੱਗ ਪਏ ਸਨ। ਸ਼ਹਿਰ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਾਲੇਰ ਕੋਟਲਾ ’ਚ ਰਿਹਾ ਮੁਕੰਮਲ ਬੰਦ

 

ਖ਼ਬਰ ਏਜੰਸੀ ਦੀਆਂ ਰਿਪੋਰਟਾਂ ਮੁਤਾਬਕ ਉੱਤਰ ਪ੍ਰਦੇਸ਼ ਦੇ ਮੁਸਲਿਮ ਬਹੁ–ਗਿਣਤੀ ਵਾਲੇ ਸ਼ਹਿਰਾਂ ਸਹਾਰਨਪੁਰ ਤੇ ਅਲੀਗੜ੍ਹ ’ਚ ਪ੍ਰਸ਼ਾਸਨ ਨੇ ਅੱਜ ਸ਼ੁੱਕਰਵਾਰ ਨੂੰ ਇੰਟਰਨੈੱਟ ਸੇਵਾ ਉੱਤੇ ਰੋਕ ਲਾ ਦਿੱਤੀ। ਸਹਾਰਨਪੁਰ ਦੇ ਜ਼ਿਲ੍ਹਾ ਅਧਿਕਾਰੀ ਆਲੋਕ ਕੁਮਾਰ ਪਾਂਡੇ ਨੇ ਇਸ ਦੀ ਪੁਸ਼ਟੀ ਕੀਤੀ। ਸਰਕਾਰੀ ਹਦਾਇਤਾਂ ਮੁਤਾਬਕ ਸਹਾਰਨਪੁਰ ਖੇਤਰ ’ਚ ਇੰਟਰਨੈੱਟ ਸੇਵਾ ਅਗਲੇ ਹੁਕਮਾਂ ਤੱਕ ਲਈ ਬੰਦ ਕਰ ਦਿੱਤੀ ਗਈ ਹੈ।

 

 

ਪ੍ਰਸ਼ਾਸਨ ਨੇ ਹਾਲੇ ਇਹ ਸਪੱਸ਼ਟ ਨਹੀਂ ਕੀਤਾ ਕਿ ਇੰਟਰਨੈੱਟ ਬੰਦ ਕੀਤੇ ਜਾਣ ਪਿੱਛੇ ਮੁੱਖ ਕਾਰਨ ਕੀ ਹੈ। ਅਲੀਗੜ੍ਹ ’ਚ ਨਾਗਰਿਕਕਤਾ ਸੋਧ ਬਿਲ ਦੇ ਵਿਰੋਧ ’ਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਮੁਖੀ ਮੁਹੰਮਦ ਸਲਮਾਨ ਇਮਤਿਆਜ਼ ਨੇ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਕੈਂਪਸ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਵਿਸ਼ਾਲ ਜਲੂਸ ਕੱਢਣ ਦਾ ਐਲਾਨ ਕੀਤਾ ਹੈ। ਇਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਾਲੇਰ ਕੋਟਲਾ ’ਚ ਰਿਹਾ ਮੁਕੰਮਲ ਬੰਦ

 

ਇਸੇ ਲਈ ਜ਼ਿਲ੍ਹਾ ਅਧਿਕਾਰੀ ਨੇ ਸਵੇਰੇ 10:30 ਵਜੇ ਤੋਂ ਲੈ ਕੇ ਸ਼ਾਮੀਂ 5:30 ਵਜੇ ਤੱਕ ਇੰਟਰਨੈੱਟ ਸੇਵਾ ਉੱਤੇ ਰੋਕ ਲਾ ਦਿੱਤੀ ਹੈ। ਇਸ ਨਾਲ ਇੰਟਰਨੈੱਟ ਮੈਸੇਜਿੰਗ ਸੇਵਾਵਾਂ ਵੀ ਬੰਦ ਹੋ ਗਈਆਂ ਹਨ।

 

 

ਨਾਗਰਿਕਤਾ ਸੋਧ ਬਿਲ ਦੇ ਵਿਰੋਧ ’ਚ ਸ਼ੁੱਕਰਵਾਰ ਨੂੰ ਸਹਾਰਨਪੁਰ ਵਿਖੇ ਜਮੀਅਤ ਉਲੇਮਾ–ਏ–ਹਿੰਦ ਨੇ ਵਿਰੋਧ ਪ੍ਰਦਰਸ਼ਨ ਦਾ ਆਯੋਜਨ ਕੀਤਾ। ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ। ਸਮੁੱਚੇ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਖ਼ਾਸ ਇੰਤਜ਼ਾਮ ਕੀਤੇ ਗਏ ਹਨ।

 

 

ਇਸ ਤੋਂ ਪਹਿਲਾਂ ਮਦਰੱਸਾ ਵਿਦਿਆਰਥੀਆਂ ਨੇ ਸਹਾਰਨਪੁਰ ਮੁਜ਼ੱਫ਼ਰਨਗਰ ਸਟੇਟ ਹਾਈਵੇਅ ਉੱਤੇ ਜਾਮ ਲਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਪੁਲਿਸ ਉੱਤੇ ਪਥਰਾਅ ਕਰ ਕੇ ਵਾਹਨਾਂ ਦੀ ਤੋੜ–ਭੰਨ ਵੀ ਕੀਤੀ ਸੀ।

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਾਲੇਰ ਕੋਟਲਾ ’ਚ ਰਿਹਾ ਮੁਕੰਮਲ ਬੰਦ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Complete Bandh in Malerkotla against Citizeship Amendment Act