ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਸ਼ਟਰਪਤੀ ਦੀ ਹਾਜ਼ਰੀ ’ਚ ਮੂਲ ਮੰਤਰ ’ਤੇ ਨਾਚ ਦੀ ਨਿੰਦਾ

ਰਾਸ਼ਟਰਪਤੀ ਦੀ ਹਾਜ਼ਰੀ ’ਚ ਮੂਲ ਮੰਤਰ ’ਤੇ ਨਾਚ ਦੀ ਨਿੰਦਾ

ਸਾਊਥ ਅਮਰੀਕਾ ਦੇ ਦੇਸ਼ ਚਿਲੀ ਦੀ ਰਾਜਧਾਨੀ ਸੈਨਟਿਆਗੋ ਵਿਖੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮੌਜੂਦਗੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ ਅਤੇ ਮੂਲ ਮੰਤਰ ਦੇ ਗਾਇਨਤੇ ਨ੍ਰਿਤ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਦੇ ਫੇਸਬੁੱਕ ਪੇਜਤੇ ਪਾਈ ਗਈ ਇਸ ਦੀ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

 

ਭਾਈ ਲੌਂਗੋਵਾਲ ਨੇ ਆਖਿਆ ਕਿ ਮੂਲ ਮੰਤਰ ਅਤੇ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦੀ ਪਹਿਲੀ ਪਾਉੜੀ ਦੇ ਗਾਇਨਤੇ ਕੀਤਾ ਗਿਆ ਨ੍ਰਿਤ ਸਿੱਖ ਸਿਧਾਂਤਾਂ, ਰਵਾਇਤਾਂ, ਮਰਯਾਦਾ ਤੇ ਕਦਰਾਂ ਕੀਮਤਾਂ ਦੇ ਵਿਰੁੱਧ ਹੈ ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਭਾਰਤ ਦੇ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਅਜਿਹਾ ਕਰਨਾ ਅਤੇ ਫਿਰ ਮਾਨਯੋਗ ਰਾਸ਼ਟਰਪਤੀ ਦੇ ਫੇਸਬੁੱਕ ਪੇਜਤੇ ਪਾ ਕੇ ਪ੍ਰਸੰਸਾ ਕਰਨੀ ਸਿੱਖ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਗੱਲ ਹੈ।

 

ਉਨ੍ਹਾਂ ਆਖਿਆ ਕਿ ਪਾਵਨ ਗੁਰਬਾਣੀ ਅਧਿਆਤਮਕ ਗਿਆਨ ਦਾ ਸੋਮਾ ਹੈ ਅਤੇ ਇਸ ਦਾ ਕੇਵਲ ਸੰਗਤ ਵਿਚ ਕੀਰਤਨ ਹੀ ਕੀਤਾ ਜਾ ਸਕਦਾ ਹੈ। ਗੁਰਬਾਣੀ ਦੇ ਗਾਇਨਤੇ ਨਾਚ ਕਰਨਾ ਸਿੱਖ ਮਰਯਾਦਾ ਦਾ ਹਿੱਸਾ ਨਹੀਂ ਹੈ, ਜਦਕਿ ਸੈਨਟਿਆਗੋ ਵਿਖੇ ਸਮਗਾਮ ਦੌਰਾਨ ਅਜਿਹਾ ਕਰਕੇ ਸਿੱਖ ਮਰਯਾਦਾ ਨੂੰ ਚੁਣੌਤੀ ਦਿੱਤੀ ਗਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Condemn dance on the Mool Manter in