ਅਗਲੀ ਕਹਾਣੀ

ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਕਰਵਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ਼੍ਰੀਮਤੀ ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਕੰਵਲਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਐਸ.ਏ.ਐਸ. ਨਗਰ ਵਿਖੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਤਿੰਨ ਵਰਗਾਂ (ਵਰਗ ੳ ਅੱਠਵੀਂ ਸ਼੍ਰੇਣੀ ਤੱਕ, ਵਰਗ ਬਾਰ੍ਹਵੀਂ ਤੱਕ ਅਤੇ ਵਰਗ ੲ ਗਰੈਜੂਏਸ਼ਨ ਤੱਕ) ਵਿੱਚ ਕਰਵਾਏ ਗਏ।

 

ਸ੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਵਰਗ ੳ ਵਿੱਚ ਪਹਿਲਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਮਿਡਲ ਸਕੂਲ ਸਿਆਊ, ਦੂਜਾ ਸਥਾਨ ਮਨਦੀਪ ਕੌਰ ਬੀ.ਐਸ.ਐਚ. ਆਰੀਆ ਹਾਈ ਸਕੂਲ ਸੋਹਾਣਾ ਅਤੇ ਤੀਜਾ ਸਥਾਨ ਇਕਵਿੰਦਰਪ੍ਰੀਤ ਕੌਰ ਸ਼ਿਵਾਲਿਕ ਪਬਲਿਕ ਸਕੂਲ, ਮੁਹਾਲੀ ਨੇ ਪ੍ਰਾਪਤ ਕੀਤਾ। ਵਰਗ ਅ ਵਿੱਚ ਪਹਿਲਾ ਸਥਾਨ ਰਾਗਸਿਮਰਨ ਸੇਖੋਂ ਸ਼ਿਵਾਲਿਕ ਪਬਲਿਕ ਸਕੂਲ, ਮੁਹਾਲੀ, ਇਸੇ ਸਕੂਲ ਦੀ ਵਿਦਿਆਰਥਣ ਅੰਤਮ ਗਿੱਲ ਨੇ ਦੂਜਾ ਅਤੇ ਤੀਜਾ ਸਥਾਨ ਬਲਜਿੰਦਰ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਨੇ ਪ੍ਰਾਪਤ ਕੀਤਾ। 


ਵਰਗ ੲ ਵਿੱਚ ਪਹਿਲਾ ਅਤੇ ਦੂਜਾ ਸਥਾਨ ਜਤਿੰਦਰ ਸਿੰਘ ਅਤੇ ਕੋਮਲਪ੍ਰੀਤ ਕੌਰ ਸਰਕਾਰੀ ਕਾਲਜ ਮੁਹਾਲੀ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:conducted district level quizes programme