ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਵਿਧਾਇਕ ਜ਼ੀਰਾ ਦਾ ਨੇੜਲਾ ਸਾਥੀ ਗ੍ਰਿਫ਼ਤਾਰ

ਕਾਂਗਰਸੀ ਵਿਧਾਇਕ ਜ਼ੀਰਾ ਦਾ ਨੇੜਲਾ ਸਾਥੀ ਗ੍ਰਿਫ਼ਤਾਰ

––ਇੱਕ ਫ਼ੋਟੋਗ੍ਰਾਫ਼ਰ ਦੇ ਕਤਲ ਕੇਸ ਵਿੱਚ ਸੀ ਭਗੌੜਾ

 

ਮੋਗਾ ਪੁਲਿਸ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਨੇੜਲੇ ਸਾਥੀ ਨੀਰਜ ਕੁਮਾਰ ਉਰਫ਼ ਗਿੰਨੀ ਨਿਵਾਸੀ ਜ਼ੀਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਬਾਰੇ ਦਾਅਵਾ ਕੀਤਾ ਹੈ ਕਿ ਉਹ ਪੰਜ ਸਾਲ ਪੁਰਾਣੇ ਕਤਲ ਵਿੱਚ ਭਗੌੜਾ ਸੀ।

 

 

ਪੁਲਿਸ ਦੇ ਦਾਅਵੇ ਮੁਤਾਬਕ ਨੀਰਜ ਕੋਲੋਂ .32 ਬੋਰ ਦਾ ਲਾਇਸੈਂਸੀ ਰਿਵਾਲਵਰ ਤੇ 20 ਕਾਰਤੂਸ ਬਰਾਮਦ ਹੋਏ ਹਨ। ਸਥਾਨਕ ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਹ ਕਾਰਵਾਈ ਅਜਿਹੇ ਵੇਲੇ ਹੋਈ ਹੈ, ਜਦੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੋਸ਼ ਲਾਏ ਸਨ ਕਿ ਪੁਲਿਸ ਦੀ ਕਥਿਤ ਮਿਲੀਭੁਗਤ ਨਾਲ ਉਨ੍ਹਾਂ ਦੇ ਇਲਾਕੇ ਵਿੱਚ ਸ਼ਰਾਬ ਦੀ ਸਮੱਗਲਿੰਗ ਦਾ ਕਾਰੋਬਾਰ ਸਿਖ਼ਰਾਂ ’ਤੇ ਚੱਲ ਰਿਹਾ ਹੈ। ਅਜਿਹੇ ਦੋਸ਼ਾਂ ਕਾਰਨ ਸ੍ਰੀ ਜ਼ੀਰਾ ਦਾ ਸਿੱਧਾ ਟਕਰਾਅ ਫ਼ਿਰੋਜ਼ਪੁਰ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨਾਲ ਵੀ ਚੱਲ ਰਿਹਾ ਹੈ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਮੋਗਾ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਨੇ ਸਾਲ 2015 ਦੌਰਾਨ ਮੋਗਾ ਦੇ 34 ਸਾਲਾ ਫ਼ੋਟੋਗ੍ਰਾਫ਼ਰ ਰਾਜੇਸ਼ ਕੌੜਾ ਕਤਲ ਕਾਂਡ ਦੀ ਸੁਣਵਾਈ ਕਰਦਿਆਂ ਨੀਰਜ ਕੁਮਾਰ ਨੂੰ ਭਗੌੜਾ ਐਲਾਨਿਆ ਸੀ। ਸਤੰਬਰ 2013 ’ਚ, ਰਾਜੇਸ਼ ਕੌੜਾ ਆਪਣੇ ਸਟੂਡੀਓ ‘ਚ ਜ਼ਖ਼ਮੀ ਹਾਲਤ ‘ਚ ਪਿਆ ਮਿਲਿਆ ਸੀ। ਬਾਅਦ ‘ਚ ਉਸ ਦੀ ਹਸਪਤਾਲ ‘ਚ ਮੌਤ ਹੋ ਗਈ ਸੀ। ਉਸ ਦੀ ਪਤਨੀ ਦੇ ਬਿਆਨ ‘ਤੇ, ਪੁਲਿਸ ਨੇ ਕਤਲ ਦਾ ਮਾਮਲਾ ਦਾਇਰ ਕੀਤਾ ਸੀ। ਉਸ ਤੋਂ ਬਾਅਦ ਨੀਰਜ ਕੁਮਾਰ ਨੂੰ ਇੱਕ ਮੁਲਜ਼ਮ ਵਜੋਂ ਇਸ ਕਤਲ ਕਾਂਡ ਵਿੱਚ ਨਾਮਜ਼ਦ ਕੀਤਾ ਗਿਆ ਸੀ।

 

 

ਇਸ ਗ੍ਰਿਫ਼ਤਾਰੀ ’ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ੍ਰੀ ਕੁਲਬੀਰ ਸਿੰਘ ਜ਼ੀਰਾ ਨੇ ਮੰਨਿਆ ਕਿ ਨੀਰਜ ਕੁਮਾਰ ਉਨ੍ਹਾਂ ਦਾ ਹਮਾਇਤੀ ਹੈ ਪਰ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਐਂਵੇਂ ਝੂਠੇ ਕੇਸ ਵਿੱਚ ਫਸਾਇਆ ਹੈ। ਉਨ੍ਹਾਂ ਦੱਸਿਆ ਕਿ ਬਾਅਦ ‘ਚ ਡੀਐੱਸਪੀ ਪੱਧਰ ਦੀ ਇੱਕ ਜਾਂਚ ਦੌਰਾਨ ਨੀਰਜ ਨੂੰ ‘ਕਲੀਨ ਚਿਟ’ ਮਿਲ ਗਈ ਸੀ।

 

 

ਇਸ ਦੌਰਾਨ ਮੋਗਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਨੀਰਜ ਨੂੰ ਸਿਆਸੀ ਪਨਾਹ ਮਿਲੀ ਹੋਈ ਸੀ; ਜਿਸ ਕਾਰਨ ਪੁਲਿਸ ਉਸ ਵਿਰੁੱਧ ਕਾਰਵਾਈ ਕਰਨ ਤੋਂ ਟਾਲ਼ਾ ਵੱਟਦੀ ਆ ਰਹੀ ਸੀ।

 

 

ਸ੍ਰੀ ਕੁਲਬੀਰ ਸਿੰਘ ਜ਼ੀਰਾ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਵੀ ਮਿਲੇ ਸਨ ਤੇ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਦਰਜ ਹੋਏ 29 ਮਾਮਲਿਆਂ ਦੀ ਦੋਬਾਰਾ ਜਾਂਚ ਦੀ ਮੰਗ ਕੀਤੀ ਸੀ। ਬੀਤੇ ਦਿਨੀਂ ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ‘ਚ ਸਰਪੰਚਾਂ ਤੇ ਪੰਚਾਂ ਦੇ ਸਹੁੰ–ਚੁਕਾਈ ਸਮਾਰੋਹ ਦੌਰਾਨ ਜਨਤਕ ਤੌਰ ‘ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਇਲਾਕੇ ‘ਚ ਨਸ਼ਿਆਂ ਦੀ ਸਮੱਗਲਿੰਗ ਸ਼ਰੇਆਮ ਹੋ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Confidante of Congress MLA Kulbir Singh Zira arrested