ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਤੇ ਆਮ ਆਦਮੀ ਪਾਰਟੀ ਹਰੇਕ ਕੌਮ ਦੀ ਦੁਸ਼ਮਣ: ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਤ ਮਲੋਟ ਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਕੈੜੇ ਹੱਥੀ ਲਿਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕ ਵਿਰੋਧੀ ਪਾਰਟੀ ਹੈ। ਇਹ ਦੋਵੇਂ ਪਾਰਟੀਆਂ ਸਿੱਖ ਕੌਮ ਸਮੇਤ ਸਾਰੀਆਂ ਕੌਮਾਂ ਦੇ ਲੋਕਾਂ ਦੀ ਦੁਸ਼ਮਣ ਹੈ। ਇਹ ਆਪਣੇ ਸਿਆਸੀ ਫਾਇਦਿਆਂ ਲਈ ਜਾਤ ਤੇ ਧਰਮ ਦੇ ਨਾਂ ਤੇ ਲੋਕਾਂ ਨੂੰ ਗੁੰਮਰਾਹ ਕਰਦੀ ਹੈ।

 

ਉਨ੍ਹਾਂ ਕਿਹਾ ਕਿ ਇੱਥੇ ਮੀਟਿੰਗ ਕਰਦਿਆਂ ਪਾਰਟੀ ਵਰਕਰਾਂ ਦੀ ਮੁਸ਼ਕਲਾਂ ਸੁਣੀਆਂ ਤੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਤੇ ਝੂਝੇ ਪਰਚਿਆਂ ਦਾ ਹਿਸਾਬ ਕਿਤਾਬ ਸੂਬੇ ਚ ਅਕਾਲੀ ਸਰਕਾਰ ਆਉਣ ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਆਗੂ ਫੂਲਕਾ ਦੇ ਅਸਤੀਫੇ ਮਗਰੋਂ ਆਮ ਆਦਮੀ ਪਾਰਟੀ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਨਾਲ ਆਮ ਆਦਮੀ ਪਾਰਟੀ ਦੀ ਪੋਲ ਖੁੱਲ੍ਹ ਗਈ ਹੈ। ਕਾਂਗਰਸ ਤੇ ਆਪ ਦੋਵੇਂ ਹੀ ਸਿੱਖਾਂ ਸਮੇਤ ਸਾਰੀਆਂ ਕੌਮਾਂ ਦੀ ਦੁਸ਼ਮਣ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਬਾਦਲ ਨੇ ਕਿਹਾ ਕਿ ਪੰਚਾਇਤ ਚੋਣਾਂ ਚ ਕਾਂਗਰਸ ਪਾਰਟੀ ਨੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਧੱਕੇਸ਼ਾਹੀ ਕੀਤੀ ਹੈ। ਪੰਚਾਇਤ ਚੋਣਾਂ ਚ ਸਰਪੰਚਾਂ ਨੂੰ ਲਾਭ ਨਹੀਂ ਹੋਣ ਵਾਲਾ ਕਿਉਂਕਿ ਕਾਂਗਰਸ ਸਰਕਾਰ ਇਨ੍ਹਾਂ ਲੋਕਾਂ ਲਈ ਫੰਡ ਜਾਰੀ ਹੀ ਨਹੀਂ ਕਰੇਗੀ।

 

ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਮਾਘੀ ਮੇਲੇ ਦੀ ਕਾਨਫ਼ਰੰਸ ਚ ਅਜਿਹੇ ਲੋਕਾਂ ਨੂੰ ਲੈ ਕੇ ਆਓ ਜਿਹੜੇ ਟਿੱਕ ਕੇ ਬੈਠ ਸਕਣ। ਭਾਵੇਂ ਘੱਟ ਹੀ ਲੋਕ ਆਉਣ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress and Aam Aadmi Party are enemies of every nation Sukhbir Badal