ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪੰਜਾਬ ਵਿਧਾਨ ਸਭਾ ’ਚ ਕਾਂਗਰਸੀ ਤੇ ਅਕਾਲੀ–ਭਾਜਪਾ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੁੰ ਵਿਧਾਨ ਸਭਾ 'ਚ ਜਾਂਦੇ ਹੋਏ

ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਸ਼ੁਰੂ ਹੋਈ; ਜੋ ਪਿਛਲੀ ਤੇ ਮੌਜੂਦਾ ਸਰਕਾਰ ਦੇ ਕਾਰਜਕਾਲਾਂ ਦੌਰਾਨ ਹੋਈ ਅਨਾਜ ਦੀ ਖ਼ਰੀਦ ਅਤੇ ਕਿਸਾਨਾਂ ਨੂੰ ਮਿਲਣ ਵਾਲੇ ਘੱਟੋ–ਘੱਟ ਸਮਰਥਨ ਮੁੱਲ ਉੱਤੇ ਸੱਤਾਧਾਰੀ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ–ਭਾਜਪਾ ਗੱਠਜੋੜ ਦੇ ਵਿਧਾਇਕਾਂ ਵਿਚਾਲੇ ਤਿੱਖੀ ਵਿਚਾਰ ਚਰਚਾ ਹੋਈ।

 

 

ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਾਰਚ 2017 ਦੌਰਾਨ ਸੱਤਾ ਸੰਭਾਲੀ ਸੀ ਤੇ ਉਸ ਤੋਂ ਬਾਅਦ ਇਸ ਗੱਲ ਦਾ ਪੂਰਾ ਖਿ਼ਆਲ ਰੱਖਿਆ ਗਿਆ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦੀ ਫ਼ਸਲ ਦਾ ਘੱਟ ਰੇਟ ਨਾ ਮਿਲੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀਆਂ ਦੇ ‘ਗੁੰਡੇ ਅਕਸਰ ਕਿਸਾਨਾਂ ’ਤੇ ਦਬਾਅ ਪਾਉਂਦੇ ਹਨ ਕਿ ਉਹ ਆਪਣੀ ਫ਼ਸਲ ਘੱਟ ਕੀਮਤ ਉੱਤੇ ਵੇਚਣ।’

 

 

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ਼ ਕਰ ਦਿੱਤੇ ਜਾਣਗੇ, ਇਸੇ ਲਈ ਉਨ੍ਹਾਂ ਨੇ ਆਪਣੇ ਕਰਜ਼ਿਆਂ ਦੀਆਂ ਕਿਸ਼ਤਾਂ ਭਰਨੀਆਂ ਬੰਦ ਕਰ ਦਿੱਤੀਆਂ ਸਨ ਕਿਉਂਕਿ ਉਨ੍ਹਾਂ ਲੱਗਦਾ ਸੀ ਕਿ ਸਰਕਾਰ ਕਾਇਮ ਹੋਣ ’ਤੇ ਉਨ੍ਹਾਂ ਦੇ ਕਰਜ਼ੇ ਤਾਂ ਮਾਫ਼ ਹੀ ਹੋ ਜਾਣੇ ਹਨ ਪਰ ਸਰਕਾਰ ਆਪਣਾ ਵਾਅਦਾ ਪੂਰਾ ਨਾ ਕਰ ਸਕੀ। ਹੁਣ ਬੈਂਕ ਕਿਸਾਨਾਂ ਦੀ ਜਾਨ ਪਿੱਛੇ ਪਏ ਹੋਏ ਹਨ।

 

 

ਹਲਕਾ ਦਾਖਾ ਦੇ ਵਿਧਾਇਕ ਸ੍ਰੀ ਐੱਚਐੱਸ ਫੂਲਕਾ ਨੇ ਸਦਨ ਨੂੰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਇੱਕ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਸੂਚਨਾ ਮੁਤਾਬਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਸੰਬਰ 2016 ਤੋਂ ਨਹੀਂ ਹੋਈਆਂ ਤੇ ਕੇਂਦਰ ਵੱਲੋਂ ਗੁਰਦੁਆਰਾ ਚੋਣਾਂ ਲਈ ਮੁੱਖ ਕਮਿਸ਼ਨਰ ਨਿਯੁਕਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

 

 

ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਭਾਗ ਲੈਂਦਿਆਂ ਸ੍ਰੀ ਫੂਲਕਾ ਨੇ ਕਿਹਾ ਕਿ ਸਾਨੂੰ ਇਹ ਮੁੱਦਾ ਚੁੱਕਣਾ ਚਾਹੀਦਾ ਹੈ ਤੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਕੇਂਦਰ ਨੂੰ ਇਹ ਚੋਣਾਂ ਕਰਵਾਉਣ ਲਈ ਆਖਣਾ ਚਾਹੀਦਾ ਹੈ। ਇਨ੍ਹਾਂ ਚੋਣਾਂ ਦੀ ਤਰੀਕ ਦਾ ਐਲਾਨ ਛੇਤੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਦੀ ਨਿਯੁਕਤੀ ਛੇਤੀ ਤੋਂ ਛੇਤੀ ਕੀਤੀ ਜਾਣੀ ਚਾਹੀਦੀ ਹੈ।

 

 

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਉਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress and SAD BJP MLAs spar in Punjab Assembly