ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਾਂਗਰਸ ਨੇ ਕੀਤਾ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਵਿਧਾਨ ਸਭਾ 'ਚ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੀ ਕਾਰਗੁਜ਼ਾਰੀ ਉੱਤੇ ਸੁਆਲ ਉਠਾਉਂਦਿਆਂ ਪੰਜਾਬ ’ਚ ਸੱਤਾਧਾਰੀ ਕਾਂਗਰਸ ਪਾਰਟੀ ਨੇ ਅੱਜ ਐਲਾਨ ਕੀਤਾ ਕਿ ਉਹ ਐਤਕੀਂ SGPC ਦੀਆਂ ਚੋਣਾਂ ਵਿੱਚ ਭਾਗ ਲਵੇਗੀ ਕਿਉਂਕਿ ਹੁਣ ਸਿੱਖਾਂ ਦੀ ਸਰਬਉੱਚ ਗੁਰਦੁਆਰਾ ਕਮੇਟੀ ਸਿੱਖ ਗੁਰੂ ਸਾਹਿਬਾਨ ਦਾ ਸੰਦੇਸ਼ ਸਹੀ ਤਰੀਕੇ ਪ੍ਰਚਾਰ ਕਰਨ ਤੋਂ ਨਾਕਾਮ ਰਹਿ ਰਹੀ ਹੈ।

 

 

ਪੱਟੀ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਇਸ ਵਾਰ ਸ਼੍ਰੋਮਣੀ ਕਮੇਟੀ (SGPC) ਨੂੰ ਅਕਾਲੀ ਦਲ ਦੇ ਕਬਜ਼ੇ ’ਚੋਂ ਛੁਡਾਉਣ ਲਈ ਕਮੇਟੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਹੁਣ ਐੱਸਜੀਪੀਸੀ ਦਾ ਪੂਰੀ ਤਰ੍ਹਾਂ ਰਾਜਨੀਤੀਕਰਨ ਕਰ ਦਿੱਤਾ ਗਿਆ ਹੈ ਕਿਉਂਕਿ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਧਾਇਕੀ ਦੀ ਚੋਣ ਲੜ ਚੁੱਕੇ ਹਨ; ਜਦ ਕਿ ਪਹਿਲਾਂ ਗ਼ਲਤ ਕਾਰਨਾਂ ਕਰ ਕੇ ਨਾਮਣਾ ਖੱਟ ਚੁੱਕੇ ਸੁੱਚਾ ਸਿੰਘ ਲੰਗਾਹ ਤੇ ਦਿਆਲ ਸਿੰਘ ਕੋਲਿਆਂਵਾਲੀ ਜਿਹੇ ਅਕਾਲੀ ਆਗੂ ਵੀ ਹੁਣ ਸ਼੍ਰੋਮਣੀ ਕਮੇਟੀ ਵਿੱਚ ਸਰਗਰਮ ਹੋ ਚੁੱਕੇ ਹਨ।

 

 

ਸ੍ਰੀ ਗਿੱਲ ਨੇ ਉਪਰੋਕਤ ਪ੍ਰਗਟਾਵਾ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਵੱਲੋਂ ਪੇਸ਼ ਕੀਤੇ ‘ਵਹਿਮਾਂ–ਭਰਮਾਂ ਵਿੱਚ ਫਸੇ ਸਮਾਜ ਦੇ ਖ਼ਾਸ ਵਰਗ ਦੇ ਸ਼ੋਸ਼ਣ ਨੂੰ ਰੋਕਣ’ ਦੀ ਤਜਵੀਜ਼ ਵਾਲੇ ਬਿਲ ਨਾਲ ਸਬੰਧਤ ਮਤੇ ਉੱਤੇ ਬੋਲਦਿਆਂ ਕੀਤਾ।

 

 

ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਨਾਲ–ਨਾਲ ਸ੍ਰੀ ਹਰਿਮੰਦਰ ਸਾਹਿਬ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹੀ ਕੰਟਰੋਲ ਹੈ।

 

 

ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ SGPC ਸਿੱਖਾਂ ਦੀਆਂ ਇੱਛਾਵਾਂ ਉੱਤੇ ਖਰੀ ਉੱਤਰਨ ਤੋਂ ਪੂਰੀ ਤਰ੍ਹਾਂ ਨਾਕਾਮ ਰਹੀ ਹੈ; ਇਸੇ ਕਾਰਨ ਸਿੱਖ ਕੌਮ ਦੇ ਵੱਖੋ–ਵੱਖਰੇ ਸੰਸਥਾਨ ਕਮਜ਼ੋਰ ਪੈ ਗਏ ਹਨ।

 

 

ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ – ‘ਫੇਰ ਕੀ ਹੋਇਆ ਜੇ ਦਸੰਬਰ 2016 ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ? ਪਹਿਲਾਂ ਵੀ ਤਾਂ ਇੱਕ ਵਾਰ ਦੋ ਚੋਣਾਂ ਵਿਚਾਲੇ 19 ਸਾਲਾਂ ਦਾ ਅੰਤਰ ਪਿਆ ਸੀ। ਕਾਂਗਰਸ ਹੁਣ SGPC ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਅਸੀਂ ਬਹੁਮੱਤ ਹਾਸਲ ਕਰਾਂਗੇ।’

 

 

ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਫ਼ੀ ਮੰਗੇ ਜਾਣ ਨੂੰ ਦਰੁਸਤ ਕਰਾਰ ਦਿੱਤਾ। ਉਨ੍ਹਾਂ ਸਮੂਹ ਅਕਾਲੀ ਵਿਧਾਇਕਾਂ ਨੂੰ ਉਨ੍ਹਾਂ ਸਾਰੇ ਕਾਰਨਾਂ ਦੀ ਵਿਆਖਿਆ ਕਰਨ ਲਈ ਆਖਿਆ, ਜਿਨ੍ਹਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਆਪਣੀਆਂ ਪਿਛਲੀਆਂ ਭੁੱਲਾਂ ਬਖ਼ਸ਼ਵਾਉਣ ਲਈ’ ਪਿਛਲੇ ਵਰ੍ਹੇ ਦਸੰਬਰ ਮਹੀਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਅਕਾਲੀ ਦਲ ਉੱਤੇ ਕਿੰਤੂ–ਪ੍ਰੰਤੂ ਨਹੀਂ ਕਰ ਸਕਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress announces to contest SGPC Elections