ਅਗਲੀ ਕਹਾਣੀ

ਕਾਂਗਰਸ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਦ੍ਰਿੜ੍ਹ: ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਦਿੜ੍ਹ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਨਾਂ ਉਤੇ ਕਿਸੇ ਨੂੰ ਵੀ ਵੰਡੀਆਂ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਇੱਥੇ ਪਿੰਡ ਮਟੌਰ ਵਿੱਚ ਮਹਾਂਮਾਈ ਦੇ ਜਾਗਰਣ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਸਭ ਧਰਮਾਂ ਅਤੇ ਧਾਰਮਿਕ ਸਥਾਨਾਂ ਦਾ ਪੂਰਾ ਆਦਰ ਮਾਣ ਹੁੰਦਾ ਰਿਹਾ ਹੈ ਅਤੇ ਹੁੰਦਾ ਰਹੇਗਾ। 

 

ਸਿਹਤ ਮੰਤਰੀ ਨੇ ਇਸ ਮੌਕੇ ਗੁਰੂ ਰਵੀਦਾਸ ਭਵਨ ਦੀ ਉਸਾਰੀ ਲਈ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਹ ਇਸ ਤੋਂ ਪਹਿਲਾਂ ਵੀ ਇਸ ਭਵਨ ਵਾਸਤੇ ਦੋ ਲੱਖ ਰੁਪਏ ਦੀ ਗਰਾਂਟ ਦੇ ਚੁੱਕੇ ਹਨ। ਸਭਾ ਦੇ ਅਹੁਦੇਦਾਰਾਂ ਨੇ ਸ. ਸਿੱਧੂ ਦਾ ਸਨਮਾਨ ਵੀ ਕੀਤਾ।

 


ਕੈਪਸ਼ਨ: ਜਾਗਰਣ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਸਭਾ ਦੇ ਅਹੁਦੇਦਾਰ ਤੇ ਹੋਰ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress government vows to maintain communal harmony in state: Sidhu